ਪੰਜਾਬ
Trending

ਪੰਜਾਬ ‘ਚ ਪਾਬੰਦੀ ਦੇ ਬਾਵਜੂਦ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ, ਪੜ੍ਹੋ ਪੂਰੀ ਖ਼ਬਰ..

ਚੰਡੀਗੜ੍ਹ 27 ਅਕਤੂਬਰ: ਪੰਜਾਬ ਸਰਕਾਰ ਨੇ ਇਸ ਸਾਲ ਵੀ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਸ਼ਰਤਾਂ ਦੇ ਨਾਲ ਸਿਰਫ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਵੱਲੋਂ ਗ੍ਰੀਨ ਪਟਾਕੇ ਚਲਾਉਣ ਲਈ ਬਕਾਇਦਾ ਟਾਈਮ ਟੇਬਲ ਜਾਰੀ ਕੀਤਾ ਹੈ, ਜਿਸ ਵਿੱਚ ਦਿਵਾਲ਼ੀ, ਗੁਰੂਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ।

ਪਟਾਕੇ ਚਲਾਉਣ ਦਾ ਟਾਈਮ ਟੇਬਲ ਜਾਰੀ

ਦੀਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਗੁਰਪੁਰਬ ਮੌਕੇ ਸਵੇਰੇ 4 ਤੋਂ 5 ਅਤੇ ਰਾਤ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ ਜਦੋਂਕਿ ਕ੍ਰਿਸਮਸ ਅਤੇ ਨਵੇਂ ਸਾਲ ਤੇ 11 ਵਜਕੇ 55 ਮਿੰਟ ਤੋਂ ਸਾਢੇ 12 ਵਜੇ ਤੱਕ ਦਾ ਸਮਾਂ ਤੈਅ ਕੀਤਾ ਗਿਆ।

ਜਲੰਧਰ, ਮੰਡੀ ਗੋਬਿੰਦਗੜ੍ਹ ‘ਚ ਪਟਾਕੇ ਪੂਰੀ ਤਰ੍ਹਾਂ ਬੈਨ

ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਦੋ ਸ਼ਹਿਰਾਂ ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੈ। ਜਲੰਧਰ ਵਿੱਚ ਕੱਲ੍ਹ ਰਾਤ ਤੋਂ ਲੈਕੇ 31 ਦਸੰਬਰ ਤੱਕ ਪਟਾਕੇ ਪੂਰੀ ਤਰ੍ਹਾਂ ਬੈਨ ਕਰ ਦਿੱਤੇ ਗਏ ਹਨ।

ਲਾਈਸੈਂਸ ਧਾਰਕ ਦੁਕਾਨਦਾਰ ਹੀ ਵੇਚ ਸਕਣਗੇ ਪਟਾਕੇ

ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਬਕਾਇਦਾ ਲਾਈਸੈਂਸ ਜਾਰੀ ਕੀਤੇ ਹਨ। ਲਾਈਸੈਂਸ ਧਾਰਕ ਦੁਕਾਨਦਾਰ ਵੀ ਸਿਰਫ ਗ੍ਰੀਨ ਪਟਾਕੇ ਹੀ ਵੇਚ ਸਕਣਗੇ। ਬਿਨਾਂ ਲਾਈਸੈਂਸ ਪਟਾਕੇ ਵੇਚਣ ਵਾਲਿਆਂ ਤੇ ਸਖਤ ਕਾਰਵਾਈ ਹੋਵੇਗੀ। ਸਰਕਾਰ ਨੇ ਪਟਾਕਿਆਂ ਦੀ ਆਨਲਾਈਨ ਵਿਕਰੀ ਤੇ ਵੀ ਰੋਕ ਲਗਾ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Back to top button