ਪੰਜਾਬਰਾਜਨੀਤੀ
Trending

8 ਨਵੰਬਰ ਨੂੰ ਸੱਦਿਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

A special session of the Punjab Vidhan Sabha will be convened on November 8

ਲੁਧਿਆਣਾ 27 ਅਕਤੂਬਰ (ਬਿਊਰੋ) ਬੁੱਧਵਾਰ ਨੂੰ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ 8 ਨਵੰਬਰ, 2021 ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ ਇਸ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਨਾਲ-ਨਾਲ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵੀ ਵਿਰੋਧ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਹ ਫ਼ੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਹੋਈ ਸਹਿਮਤੀ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿੱਥੇ ਇਸ ਸਬੰਧੀ ਸਰਬਸੰਮਤੀ ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ।

ਇਹ ਫ਼ੈਸਲਾ ਅੱਜ ਸਵੇਰੇ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Show More

Related Articles

Leave a Reply

Your email address will not be published. Required fields are marked *

Back to top button