ਚੰਡੀਗੜ੍ਹਪੰਜਾਬਰਾਜਨੀਤੀ
Trending

ਪੰਜਾਬ ਵਿਰੋਧੀ ਲੋਕਾਂ ਦੇ ਨਾਲ ਹੱਥ ਮਿਲਾਉਣਾ ਕੈਪਟਨ ਨੂੰ ਪਵੇਗਾ ਮਹਿੰਗਾ: ਡਾ. ਰਾਜ ਕੁਮਾਰ ਵੇਰਕਾ

It will be costly for Captain to join hands with anti-Punjab people: Dr. Raj Kumar Verka

ਚੰਡੀਗੜ੍ਹ 27 ਅਕਤੂਬਰ (ਨਰਿੰਦਰ ਸਿੰਘ) ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ‘ਤੇ ਅੱਜ ਪ੍ਰਤੀਕਿਰਿਆ ਦਿੰਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਰੋਧੀਆਂ ਨਾਲ ਹੱਥ ਮਿਲਾ ਰਹੇ ਹਨ ਜੋ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਬਹੁਤ ਮਹਿੰਗਾ ਪਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿਚ ਅੱਜ ਬਿਜਲੀ ਸਮਝੌਤੇ ਰੱਦ ਕਰਨ ਦੀ ਗੱਲ ਆਖੀ ਗਈ ਹੈ ਇਸ ਨੂੰ ਲੈ ਕੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਜਾ ਰਿਹਾ ਹੈ ਜਿਸ ਵਿਚ ਕਈ ਵੱਡੇ ਫ਼ੈਸਲੇ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤੇ ਹਰ ਹਾਲਤ ਵਿਚ ਰੱਦ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਡਾ. ਵੇਰਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਵਕਤ ਮੋਦੀ ਪਿਆਰ ਦਿਖਾ ਰਹੇ ਹਨ ਜਦ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੇ ਬਾਰੇ ਸੋਚਣਾ ਚਾਹੀਦਾ ਹੈ।

Show More

Related Articles

Leave a Reply

Your email address will not be published. Required fields are marked *

Back to top button