ਪੰਜਾਬਮਾਲਵਾ
Trending

ਬਲਾਕ, ਸਬ ਡਵੀਜਨਾਂ ਅਤੇ ਜ਼ਿਲ੍ਹਾ ਪੱਧਰਾਂ ਤੇ ਅੱਜ ਲੱਗਣਗੇ ਵਿਸ਼ੇਸ਼ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

Special Suwidha Camps to be held today at Block, Sub Division and District Levels: Deputy Commissioner

ਫਿਰੋਜ਼ਪੁਰ, 27 ਅਕਤੂਬਰ (ਅਸ਼ੋਕ ਭਾਰਦਵਾਜ) ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਮਿਤੀ 28 ਅਕਤੂਬਰ ਅਤੇ ਕੱਲ੍ਹ 29 ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਦੇ ਨਾਲ-ਨਾਲ ਸਬ ਡਵੀਜ਼ਨਾਂ ਅਤੇ ਬਲਾਕ ਪੱਧਰਾਂ ਤੇ ਵਿਸ਼ੇਸ਼ ਸੁਵਿਧਾ ਕੈਂਪ ਸਵੇਰੇ 10 ਵਜੇ ਤੋਂ ਸਾਮ 5 ਵਜੇ ਤੱਕ ਲਗਾਏ ਜਾਣਗੇ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫਤਰ) ਫਿਰੋਜ਼ਪੁਰ ਛਾਉਣੀ, ਸਬ- ਡਵੀਜ਼ਨ ਪੱਧਰ ਤੇ ਐੱਸ.ਡੀ.ਐੱਮ. ਦਫਤਰ ਗੁਰੂਹਰਸਹਾਏ ਅਤੇ ਐੱਸ.ਡੀ.ਐੱਮ. ਦਫਤਰ ਜ਼ੀਰਾ ਵਿਖੇ ਅਤੇ ਬਲਾਕ ਪੱਧਰ ਤੇ ਬੀਡੀਪੀਓ ਦਫਤਰ ਮਮਦੋਟ, ਬੀਡੀਪੀਓ ਦਫਤਰ ਮਖੂ ਅਤੇ ਬੀਡੀਪੀਓ ਦਫਤਰ ਘੱਲਖੁਰਦ ਵਿਖੇ ਲਗਾਏ ਜਾਣਗੇ।

ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕੇ ਕੈਂਪ ਵਿੱਚ ਆਉਣ ਵਾਲੇ ਪ੍ਰਾਰਥੀ ਆਪਣੇ ਆਧਾਰ ਕਾਰਡ ਦੀ ਕਾਪੀ, ਬੈਂਕ ਦੀ ਕਾਪੀ ਸਮੇਤ ਫੋਟੋ ਸਟੇਟ ਕਾਪੀ, ਪਾਸਪੋਰਟ ਸਾਈਜ਼ ਫੋਟੋ ਅਤੇ ਸਬੰਧਿਤ ਕਾਗਜ਼ਾਤ ਆਪਣੇ ਨਾਲ ਜ਼ਰੂਰ ਲੈ ਕੇ ਆਉਣ। ਉਨ੍ਹਾਂ ਨੇ ਦੱਸਿਆ ਕਿ ਇਨਾਂ ਸਪੈਸ਼ਲ ਕੈਂਪਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇੰਨਾਂ ਸਪੈਸ਼ਲ ਕੈਂਪਾਂ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਨਾਲ ਸਬੰਧਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਪੀ.ਐਮ.ਏ.ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਬਿਜਲੀ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀਐੱਲਯੂ ਕੇਸ/ ਨਕਸ਼ੇ, ਪੀਐੱਮਐੱਮਵਾਈ, ਪੀਐੱਮਈਜੀਪੀ, ਸਟੈਂਡਅੱਪ ਇੰਡੀਆ ਅਤੇ ਡੇਅਰੀ ਫਾਰਮਿੰਗ ਆਦਿ ਸਕੀਮਾਂ ਸ਼ਾਮਿਲ ਹੋਣਗੀਆਂ।

Show More

Related Articles

Leave a Reply

Your email address will not be published. Required fields are marked *

Back to top button