
ਚੰਡੀਗੜ੍ਹ 27 ਅਕਤੂਬਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਐਲਾਨ ਕਰਨ ਵਿੱਚ ਸਭ ਤੋਂ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਖੰਨਾ ਤੋਂ ਬੀਬੀ ਜਸਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਕੀਤਾ ਹੈ।
ਸ. ਚੀਮਾ ਨੇ ਕਿਹਾ ਕਿ ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜੇ ਲਿਖੇ ਹਨ ਅਤੇ ਇਸ ਸਮੇ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਖੰਨਾਂ ਦੇ ਕੌਂਸਲਰ ਹਨ। ਬੀਬੀ ਜਸਦੀਪ ਕੌਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਕੁੱਲ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।