ਕ੍ਰਾਈਮਪੰਜਾਬ

ਮਾਨਸਾ ਪੁਲਿਸ ਵੱਲੋੋਂ ਵੱਡੀ ਮਾਤਰਾ ਵਿੱਚ ਫੜ੍ਹਿਆ ਗਿਆ ‘ਨਸ਼ੀਲਾ ਪਦਾਰਥ’, 19 ਮੁਲਜ਼ਿਮਾਂ ਨੂੰ ਕੀਤਾ ਕਾਬੂ

1180 ਨਸ਼ੀਲੀਆਂ ਗੋੋਲੀਆਂ, 150 ਨਸ਼ੀਲੇ ਕੈਪਸੂਲ, 15½ ਗ੍ਰਾਮ ਹੈਰੋਇੰਨ, 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 360 ਲੀਟਰ ਲਾਹਣ ਅਤੇ 139 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

ਮਾਨਸਾ, 02 ਅਗਸਤ (ਗੁਰਜੰਟ ਸਿੰਘ ਬਾਜੇਵਾਲੀਆ) ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋ ਉਨ੍ਹਾਂ ਵਲੋਂ 19 ਮੁਲਾਜ਼ਿਮਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਮਾਤਰਾ ਵਿਚ ਨਸ਼ੀਲਾ ਪਦਾਰਥ ਫੜ੍ਹਿਆ ਗਿਆ। ਪ੍ਰੈਸ ਨੋਟ ਜਾਰੀ ਕਰਦੇ ਹੋਏ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 19 ਮੁਲਜਿਮਾਂ ਨੂੰ ਕਾਬੂ ਕਰਕੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਉਹਨਾਂ ਵਿਰੁੱਧ 17 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਵੱਡੀ ਬਰਾਮਦਗੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੇਸ਼ਮ ਸਿੰਘ ਉਰਫ ਸੱਪ ਪੁੱਤਰ ਲੀਲਾ ਸਿੰਘ ਵਾਸੀ ਘੁੰਮਣ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਵਲੋਂ ਕੁਲਵੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 50 ਮਿਲੀਗ੍ਰਾਮ ਹੈਰੋਇੰਨ, ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵਲੋਂ ਸੁਨੀਲ ਕੁਮਾਰ ਪੁੱਤਰ ਧਰਮਪਾਲ, ਈਸ਼ਵਰ ਚੰਦ ਪੁੱਤਰ ਬਾਹਲਾ ਰਾਮ ਅਤੇ ਸੀਸ਼ਪਾਲ ਪੁੱਤਰ ਧੰਨਾ ਰਾਮ ਵਾਸੀਅਨ ਖੈਰਾ ਖੁਰਦ ਪਾਸੋੋਂ 700 ਨਸ਼ੀਲੀਆਂ ਗੋਲੀਆਂ, ਥਾਣਾ ਜੋੋਗਾ ਦੀ ਪੁਲਿਸ ਵਲੋਂ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਮਹਾ ਸਿੰਘ ਵਾਸੀ ਘੁੰਮਣ ਕਲਾਂ (ਬਠਿੰਡਾ) ਪਾਸੋੋਂ 300 ਨਸ਼ੀਲੀਆਂ ਗੋਲੀਆਂ, ਥਾਣਾ ਭੀਖੀ ਦੀ ਪੁਲਿਸ ਵਲੋਂ ਮੱਖਣ ਸਿੰਘ ਪੁੱਤਰ ਬਖਸ਼ੀ ਸਿੰਘ ਵਾਸੀ ਭੀਖੀ ਪਾਸੋੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ।

ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵਲੋਂ ਹੁਕਮਾ ਦੇਵੀ ਪਤਨੀ ਕਾਕਾ ਸਿੰਘ ਵਾਸੀ ਬੱਪੀਆਣਾ ਪਾਸੋੋਂ 150 ਨਸ਼ੀਲੇ ਕੈਪਸੂਲ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋੋਣ ਤੇ ਉਸ ਵਿਰੁੱਧ ਥਾਣਾ ਸਿਟੀ 2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਵਲੋਂ ਸੋਨੀ ਕੌੌਰ ਪਤਨੀ ਬੂਟਾ ਸਿੰਘ ਵਾਸੀ ਭੈਣੀਬਾਘਾ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ।

Show More

Related Articles

Leave a Reply

Your email address will not be published. Required fields are marked *

Back to top button