ਚੰਡੀਗੜ੍ਹਪੰਜਾਬਰਾਜਨੀਤੀ
Trending

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਅਤੇ ਭਾਜਪਾ ਦੇ ਦੋਹਰੇ ਮਾਪਦੰਡ ਦਾ ਸਬੂਤ: ਜਰਨੈਲ ਸਿੰਘ

Capt. Amarinder Singh Proof of double standards of Congress and BJP: Jarnail Singh

ਭਾਜਪਾ ਦੀ ਭਾਸ਼ਾ ਬੋਲਣ ਵਾਲੇ ਕੈਪਟਨ ਨੂੰ ਕਿਉਂ ਨਹੀਂ ਕੱਢ ਰਹੀ ਕਾਂਗਰਸ

ਚੰਡੀਗੜ੍ਹ, 28 ਅਕਤੂਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਨਵੀਂ ਪਾਰਟੀ ਬਣਾਉਣ ਅਤੇ ਪੰਜਾਬ ਵਿੱਚ ਬੀ.ਐਸ.ਐਫ ਦੇ ਅਧਿਕਾਰ ਖੇਤਰ ਦੇ ਵਾਧੇ ਦਾ ਸਮਰਥਨ ਕਰਨ ਦੇ ਐਲਾਨ ’ਤੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਾਂਗਰਸ ਪਾਰਟੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਭਾਸ਼ਾ ਬੋਲਣ ਵਾਲੇ ਕੈਪਟਨ ਅਮਰਿੰਦਰ ਸਿੰਘ ਬਾਰੇ ਕਾਂਗਰਸ ਹਾਈਕਮਾਂਡ ਕਿਉਂ ਚੁੱਪ ਹੈ? ਕਾਂਗਰਸ ਪਾਰਟੀ ਕੈਪਟਨ ਨੂੰ ਪਾਰਟੀ ਵਿਚੋਂ ਕਿਉਂ ਬਾਹਰ ਨਹੀਂ ਕਰ ਰਹੀ?

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਜੋ ਅੱਜ ਭਾਜਪਾ ਦੇ ਪੱਖ ਵਿੱਚ ਬੋਲ ਰਹੇ ਹਨ, ਉਹ ਇਹ ਸਭ ਕੁੱਝ ਕਾਂਗਰਸ ਦੀ ਸਹਿਮਤੀ ਨਾਲ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਅਤੇ ਭਾਜਪਾ ਦੇ ਦੋਹਰੇ ਮਾਪਦੰਡ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਮਿਲੀਭੁਗਤ ਨਾਲ ਕੰਮ ਕਰ ਰਹੀਆਂ ਹਨ ਅਤੇ ਅਕਾਲੀ ਦਲ ਬਾਦਲ ਵੀ ਇਸੇ ਸਮੂਹ ਦਾ ਹਿੱਸਾ ਹੈ।

ਜਰਨੈਲ ਸਿੰਘ ਨੇ ਕੈਪਟਨ ’ਤੇ ਟਿੱਪਣੀ ਕਰਦਿਆਂ ਕਿਹਾ, ‘‘ ਕੈਪਟਨ ਜਿਹੜੀ ਵੀ ਪਾਰਟੀ ਬਣਾਏਗਾ, ਉਹ ਪੰਜਾਬ ਦਾ ਵਿਕਾਸ ਨਹੀਂ, ਵਿਨਾਸ਼ ਹੋਵੇਗਾ। ਪੰਜਾਬ ਦੇ ਲੋਕਾਂ ਨੇ ਸਾਢੇ ਚਾਰ ਸਾਲ ਤੱਕ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਅਤੇ ਕੰਮਾਂ ਨੂੰ ਦੇਖ ਲਿਆ ਹੈ, ਤਾਂ ਹੀ ਤਾਂ ਅੱਜ ਕੈਪਟਨ ਸੱਤਾ ਤੋਂ ਬਾਹਰ ਹਨ।’’ ਉਨ੍ਹਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਦੀ ਜ਼ਿੰਮੇਵਾਰੀ ਕਾਂਗਰਸ ਕੈਪਟਨ ’ਤੇ ਨਹੀਂ ਪਾ ਸਕਦੀ , ਕਿਉਂਕਿ ਇਸ ਦੇ ਲਈ ਕਾਂਗਰਸ ਖ਼ੁਦ ਵੀ ਓਨੀ ਹੀ ਜ਼ਿੰਮੇਵਾਰ ਹੈ।

ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਨਾਂ ’ਤੇ ਰਾਜਨੀਤਿਕ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਉਸ ਦਾ ਕਿਸਾਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਕੈਪਟਨ ਤਾਂ ਅੱਜ ਤੱਕ ਕਿਸਾਨਾਂ ਨੂੰ ਮਿਲੇ ਵੀ ਨਹੀਂ ਅਤੇ ਉਸ ਦਾ ਰਿਸ਼ਤਾ ਸਿਰਫ਼ ਮੋਦੀ ਅਤੇ ਅਮਿਤ ਸ਼ਾਹ ਨਾਲ ਹੈ, ਜਿਨ੍ਹਾਂ ਦੇ ਹੁਕਮਾਂ ’ਤੇ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਕਾਰਜਕਾਲ ਦੌਰਾਨ ਕੈਪਟਨ ਸਭ ਕੁੱਝ ਪੰਜਾਬ ਤੇ ਕਿਸਾਨ ਵਿਰੋਧੀ ਕਰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਕਹਿ ਰਹੀ ਸੀ ਕਿ ਕੈਪਟਨ ਮੋਦੀ ਅਤੇ ਕੇਂਦਰ ਸਰਕਾਰ ਨਾਲ ਮਿਲੀਭੁਗਤ ਨਾਲ ਕੰਮ ਕਰ ਰਿਹਾ ਅਤੇ ਉਨ੍ਹਾਂ ਦੇ ਹੁਕਮਾਂ ਦ’ਤੇ ਚੱਲਦਾ, ਜੋ ਅੱਜ ਸਭ ਕੁੱਝ ਸੱਚ ਸਾਬਤ ਹੋ ਗਿਆ ਹੈ।

ਜਰਨੈਲ ਸਿੰਘ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀ.ਐਸ.ਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਹਿਮਾਇਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਬਣੇ ਹੋਏ ਹਨ।

Show More

Related Articles

Leave a Reply

Your email address will not be published.

Back to top button