ਦੁਆਬਾਪੰਜਾਬ
Trending

ਉਪ ਮੁੱਖ ਮੰਤਰੀ ਰੰਧਾਵਾ ਨੇ ਪੁਲਿਸ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ, ਤਿੰਨ ਪੁਲਿਸ ਕਰਮਚਾਰੀਆਂ ਨੂੰ ਕੀਤਾ ਮੁਅੱਤਲ

Deputy Chief Minister Randhawa conducts surprise check of police check posts, suspends three policemen

ਫਤਿਹਗੜ੍ਹ ਸਾਹਿਬ, 28 ਅਕਤੂਬਰ (ਬਿਊਰੋ) ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ।

ਸ. ਰੰਧਾਵਾ ਵਲੋਂ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਡਿਊਟੀ ’ਤੇ ਤਾਇਨਾਤ ਏ.ਐਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ’ਚ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ।

ਉੁਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਟ੍ਰੈਫਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ’ਤੇ ਨਾਖੁਸ਼ੀ ਪ੍ਰਗਟਾਈ। ਸ. ਰੰਧਾਵਾ ਨੇ ਕਿਹਾ ਕਿ ਤਿਓਹਾਰਾਂ ਦੇ ਮੌਕੇ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ। ਉੱਥੇ ਹੀ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।

Show More

Related Articles

Leave a Reply

Your email address will not be published.

Back to top button