ਪੰਜਾਬਮਾਲਵਾ
Trending

ਬੀਬੀ ਜਗੀਰ ਕੌਰ ਨੇ 2.5 ਕਰੋੜ ਦੀ ਲਾਗਤ ਵਾਲੀ ਸਰਾਂ ਦਾ ਰੱਖਿਆ ਨੀਂਹ ਪੱਥਰ

Bibi Jagir Kaur laid the foundation stone of the house at a cost of Rs. 2.5 crore

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ 3 ਗੇਟਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ/ਪਟਿਆਲਾ 28 ਅਕਤੂਬਰ (ਭਰਤ ਪਵਾਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਰਤਸਰ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।

ਪ੍ਰਧਾਨ ਬੀਬੀ ਜਗੀਰ ਕੌਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਸ਼ਹੀਦ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ’ਚ ਮਨਾਏ ਗਏ ਇਤਿਹਾਸਕ ਯਾਦਗਾਰੀ ਗੇਟਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਵੱਲੋਂ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸਰਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਸੀ ਕਿ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਸਰਾਂ ਤਿਆਰ ਕਰਵਾਈ ਜਾਵੇ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ 2.5 ਕਰੋੜ ਰੁਪਏ ਦੀ ਲਾਗਤ ਨਾਲ 20 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਰਵਾਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਸਰਾਂ ਦੇ ਨਿਰਮਾਣ ਕਰਵਾਏ ਜਾਣ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ।

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਸਮੇਲ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਅਤੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਯਾਦਗਾਰੀ ਗੇਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।

ਯਾਦਗਾਰੀ ਗੇਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ-ਪਸਾਰ ਮੁਹਿੰਮ ਨੂੰ ਪ੍ਰਚੰਡ ਰੂਪ ਵਿਚ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਘਰ-ਘਰ ਅਤੇ ਪਿੰਡ ਪੱਧਰ ਤੱਕ ਚਲਾਇਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨਾਲ ਜੁੜਦਿਆਂ 50 ਹਜ਼ਾਰ 343 ਵਿਅਕਤੀਆਂ ਨੂੰ ਸੰਸਥਾ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਚੁੱਕਿਆ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਧਰਮ ਪ੍ਰਚਾਰ ਪਸਾਰ ਮੁਹਿੰਮ ਵਿਚ ਢਾਈ ਹਜ਼ਾਰ ਦੇ ਕਰੀਬ ਸਿੱਖ ਮਿਸ਼ਨਰੀ ਪ੍ਰਚਾਰਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅਤੇ ਮਹਾਨ ਵਿਰਾਸਤ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਮਾਣਾ ਫਤਹਿ ਦਿਵਸ ਦੇ ਰੂਪ ਵਿਚ ਪੰਜਾਬ ਪੱਧਰੀ ਸਮਾਗਮ 11 ਨਵੰਬਰ ਪਾਤਸ਼ਾਹੀ ਨੌਵੀਂ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਹਜ਼ਾਰ ਤੋਂ ਵੱਧ ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮਿ੍ਰਤ ਸੰਚਾਰ ਦੌਰਾਨ ਪੰਜ ਤਖਤ ਸਾਹਿਬਾਨ ਦੇ ਸਿੰਘ ਸਾਹਿਬਾਨ ਵਿਸ਼ੇਸ਼ ਤੌਰ ’ਤੇ ਧਾਰਮਕ ਸਮਾਗਮਾਂ ਵਿਚ ਸ਼ਿਰਕਤ ਕਰਨਗੇ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪਾਲ ਜੁਨੇਜਾ, ਨਿੱਜੀ ਸਹਾਇਕ ਡਾ. ਸੁਖਬੀਰ ਸਿੰਘ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ, ਮਨਜਿੰਦਰ ਸਿੰਘ ਰਾਣਾ ਸੇਖੋਂ, ਗੁਰਦਿਆਲ ਸਿੰਘ ਰੰਧਾਵਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸ. ਭਗਵੰਤ ਸਿੰਘ, ਸ. ਪ੍ਰੇਮ ਸਿੰਘ, ਸ. ਤਰਲੋਕ ਸਿੰਘ ਤੋਰਾ, ਮਨਪ੍ਰੀਤ ਸਿੰਘ ਚੱਢਾ, ਬੀਬੀ ਬਲਵਿੰਦਰ ਕੌਰ, ਬੀਬੀ ਗੁਰਸ਼ਰਨ ਸਿੰਘ ਕੌਰ, ਬੀਬੀ ਹਰਭਜਨ ਕੌਰ, ਬੀਬੀ ਸਵਰਨ ਲਤਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸ੍ਰਮੁੱਚਾ ਪ੍ਰਬੰਧਕੀ ਸਟਾਫ ਆਦਿ ਹਾਜ਼ਰ ਸਨ।

Show More

Related Articles

Leave a Reply

Your email address will not be published.

Back to top button