ਚੰਡੀਗੜ੍ਹਪੰਜਾਬ
Trending

ਮੌੜ ਮੰਡੀ ਬੰਬ ਧਮਾਕਾ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

High Court issues notice to Punjab government in Maur Mandi bomb blast case.

ਚੰਡੀਗੜ੍ਹ 29 ਅਕਤੂਬਰ: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਜਾਣਕਾਰੀ ਬਾਰੇ ਜਵਾਬ ਦੇਣ ਲਈ ਕਿਹਾ ਹੈ। ਰੀਵਿਊ ਪਟੀਸ਼ਨ ‘ਤੇ ਸੁਣਵਾਈ ਦੌਰਾਨ ਸ਼ੁੱਕਰਵਾਰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਵਿੱਚ 26 ਨਵੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ 2017 ਚੋਣਾਂ ਦੌਰਾਨ ਮੌੜ ਮੰਡੀ ਵਿਖੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਦੇ ਚੋਣ ਪ੍ਰਚਾਰ ਦੌਰਾਨ ਹੋਏ ਧਮਾਕੇ ਵਿੱਚ 7 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 25 ਲੋਕ ਗੰਭੀਰ ਜ਼ਖ਼ਮੀ ਹੋਏ ਸਨ। ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇੱਕ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਜਿਸ ਦੇ ਵਿਰੁੱਧ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ।

ਸ਼ਿਕਾਇਤਕਰਤਾ ਦੇ ਵਕੀਲ ਮਹਿੰਦਰ ਸਿੰਘ ਨੇ ਅਦਾਲਤ ਵਿੱਚ ਕਿਹਾ ਗਿਆ ਪੰਜਾਬ ਸਰਕਾਰ ਲਗਾਤਾਰ ਅਦਾਲਤ ਨੂੰ ਮਾਮਲੇ ਵਿੱਚ ਗੁੰਮਰਾਹ ਕਰਦੀ ਆ ਰਹੀ ਹੈ। ਪੰਜਾਬ ਸਰਕਾਰ ਨੂੰ ਪਹਿਲਾਂ ਵੀ ਕਈ ਵਾਰੀ ਜਵਾਬ ਦਾਖਲ ਕਰਨ ਲਈ ਗਿਆ ਗਿਆ ਪਰੰਤੂ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published.

Back to top button