ਪੰਜਾਬਰਾਜਨੀਤੀ

ਪਾਵਰਕਾਮ ਸੀ.ਐੱਚ.ਬੀ ਤੇ ਸੀ.ਐੱਚ.ਡਬਲਿਊ ਠੇਕਾ ਕਾਮਿਆਂ ਨੇ ਕੰਮ ਜਾਮ ਕਰ ਕੀਤਾ ਰੋਸ ਪ੍ਰਦਰਸ਼ਨ, 5 ਨੂੰ ਪਟਿਆਲੇ ਕੂਚ

ਫਿਰੋਜ਼ਪੁਰ 3 ਅਗਸਤ (ਅਸ਼ੋਕ ਭਾਰਦਵਾਜ ) ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਤਿੰਨ ਅਤੇ ਚਾਰ ਨੂੰ ਮੁਕੰਮਲ ਤੌਰ ਤੇ ਕੰਮ ਜਾਮ ਕਰਨ ਦਾ ਪ੍ਰੋਗਰਾਮ ਲਾਗੂ ਕੀਤਾ। ਸੀ.ਐੱਚ.ਬੀ ਤੇ ਸੀ.ਐੱਚ.ਡਬਲਿਊ ਠੇਕਾ ਕਾਮਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨਾਂ ਸ਼ਰਤ ਠੇਕਾ ਕਾਮਿਆਂ ਨੂੰ ਵਿਭਾਗਾਂ ਵਿਚ ਲੈ ਕੇ ਰੈਗੂਲਰ ਕੀਤਾ ਜਾਵੇ।

ਇਥੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਫਿਰੋਜ਼ਪੁਰ ਸਰਕਲ ਪ੍ਰਧਾਨ ਸ਼ੇਰ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਸਕੱਤਰ ਛਿੰਦਰ ਸਿੰਘ, ਡਵੀਜ਼ਨ ਜਲਾਲਾਬਾਦ ਦੇ ਪ੍ਰਧਾਨ ਸ਼ਿਵ ਸ਼ੰਕਰ, ਮੀਤ ਪ੍ਰਧਾਨ ਨਰਿੰਦਰ ਸਿੰਘ, ਬਲਵੀਰ ਸਿੰਘ ਸਬ ਡਵੀਜ਼ਨ ਤਲਵੰਡੀ ਭਾਈ ਦੇ ਪ੍ਰਧਾਨ ਸ਼ੇਰ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ, ਡਵੀਜ਼ਨ ਮਮਦੋਟ ਦੇ ਪ੍ਰਧਾਨ ਕਰਨੈਲ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਗ਼ਲਤ ਨੀਤੀਆਂ ਪਾਲਸੀਆਂ ਦੇ ਕਾਰਨ ਠੇਕਾ ਕਾਮਿਆਂ ਨੂੰ ਭਰਤੀ ਕਰ ਉਨ੍ਹਾਂ ਦਾ ਅੰਨ੍ਹਾ ਸ਼ੋਸ਼ਣ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਤੇ ਠੇਕਾ ਕਾਮਿਆਂ ਨਾਲ ਵਾਅਦਾ ਕੀਤਾ ਸੀ ਕਿ ਘਰ-ਘਰ ਰੁਜ਼ਗਾਰ ਦੇਣ ਅਤੇ ਠੇਕਾ ਕਾਮਿਆਂ ਨੂੰ ਪੱਕੇ ਕੀਤਾ ਜਾਵੇਗਾ। ਪਰ ਚਾਰ ਸਾਲ ਉਪਰ ਬੀਤ ਜਾਣ ਤੋਂ ਬਾਅਦ ਵੀ ਠੇਕਾ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਸਗੋਂ ਨਵੇਂ ਕਾਨੂੰਨ ਲਿਆ ਕੇ ਆਊਟਸੋਰਸਿੰਗ ਦੀ ਗਿਣਤੀ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ। ਜੋ ਕਿ ਵੱਡੀ ਗਿਣਤੀ ਦੇ ਵਿਚ ਆਊਟਸੋਰਸਿੰਗ ਗਿਣਤੀ ਠੇਕਾ ਕਾਮਿਆਂ ਦੀ ਬੈਠੀ ਹੈ, ਜੋ ਲਗਾਤਾਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸੰਘਰਸ਼ ਕਰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਮੁੱਖ ਮੰਤਰੀ ਤੇ ਸਬ ਕਮੇਟੀ ਦੇ ਮੈਂਬਰ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੇ ਹਨ। ਮੀਟਿੰਗਾਂ ਵਿਚ ਠੇਕਾ ਕਾਮਿਆਂ ਨੂੰ ਪੂਰੀ ਤਰ੍ਹਾਂ ਗਲ ਨੂੰ ਨਾ ਸੁਣਨ ਤੇ ਠੇਕਾ ਕਾਮਿਆਂ ਨੂੰ ਪੱਕੇ ਨਾ ਕਰਨ, ਤਨਖਾਹਾਂ ਸਮੇਂ ਸਿਰ ਰਿਲੀਜ਼ ਨਾ ਕਰਨ, ਠੇਕਾ ਕਾਮਿਆਂ ਦੀ ਛਾਂਟੀ ਪੱਕੇ ਤੌਰ ਤੇ ਬੰਦ ਕਰਨ, ਕੱਢੇ ਕਾਮੇ ਬਹਾਲ ਕਰਨ, ਹਾਦਸਾਗ੍ਰਸਤ ਕਾਮਿਆਂ ਨੂੰ ਮੁਆਵਜ਼ਾ ਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਾਂ। ਪਰ ਸਰਕਾਰ ਤੇ ਪਾਵਰਕੌਮ ਦੀ ਮੈਨੇਜਮੈਂਟ ਲਗਾਤਾਰ ਟਾਲਾ ਵੱਟ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ ਵੱਖ ਵਿਭਾਗਾਂ ਦੇ ਠੇਕਾ ਕਾਮਿਆਂ ਨੇ ਮੁਕੰਮਲ ਤੌਰ ਤੇ ਕੰਮ ਨੂੰ ਜਾਮ ਕਰ ਕੰਮ ਠੱਪ ਕੀਤਾ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ। ਸੀ.ਐੱਚ.ਬੀ ਤੇ ਸੀ.ਐੱਚ.ਡਬਲਿਊ ਠੇਕਾ ਕਾਮਿਆਂ ਦੇ ਹੋਏ ਫੈਸਲਿਆਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਠੇਕਾ ਕਾਮੇ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ 5 ਅਗਸਤ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਟਿਆਲੇ ਵੱਲ ਕੂਚ ਕਰਨਗੇ।

Show More

Related Articles

Leave a Reply

Your email address will not be published. Required fields are marked *

Back to top button