ਜ਼ਿਲ੍ਹਾ ਫ਼ਾਜ਼ਿਲਕਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜਭੈਣੀ ਵਿਖੇ ਮਨਾਇਆ ਗਿਆ “ਵਿਸ਼ਵ ਸਿਹਤ ਦਿਵਸ”

World Health Day celebrated at Government Senior Secondary School Jhangarbheni

ਫਾਜ਼ਿਲਕਾ, 11 ਅਪ੍ਰੈਲ (ਦ ਪੰਜਾਬ ਟੂਡੇ ਬਿਊਰੋ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜਭੈਣੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਖਵੀਰ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਜਿਸ ਵਿੱਚ ਸਕੂਲ ਵਿੱਚ ਚੱਲ ਰਹੀ ਸਿਹਤ ਸੰਭਾਲ ਟਰੇਡ ਦੀਆਂ ਵਿਦਿਆਰਥਣਾਂ ਨੇ ਬਹੁਤ ਵਧੀਆ ਢੰਗ ਨਾਲ ਮਾਡਲਾਂ ਅਤੇ ਪੋਸਟਰਾਂ ਰਾਹੀਂ ਵਿਸਵ ਸਿਹਤ ਦਿਵਸ ਤੇ ਚਾਣਨਾ ਪਾਇਆ । ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸ੍ਰੀ ਰਾਜਿੰਦਰ ਕੁਮਾਰ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਵੋਕੇਸ਼ਨਲ ਟ੍ਰੇਨਰ ਮੈਡਮ ਨਿਸ਼ਾ ਨੇ ਬੱਚਿਆਂ ਨੂੰ ਚੰਗੀ ਸਿਹਤ ਦੇ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪੁੱਜੇ ਅਸ਼ੋਕ ਕੁਮਾਰ ਡੀ.ਐਮ. ਮੈਥ ਅਤੇ ਬੀ.ਐਮ. ਮੈਥ ਇਸ਼ਾਂਨ ਅਤੇ ਭਾਰਤੀ ਫਾਉਂਡੇਸ਼ਨ ਤੋਂ ਮੰਗਾ ਸਿੰਘ ਨੇ ਵੀ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ। ਭਾਰਤੀ ਫਾਉਂਡੇਸ਼ਨ ਨੇ ਨੁਮਾਇੰਦੇ ਨੇ ਸਿਹਤ ਅਤੇ ਸਮਾਜ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਪ੍ਰਿੰਸੀਪਲ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਸਮੇਂ ਦੀ ਨਿਜ਼ਾਕਤ ਨੂੰ ਵੇਖਦਿਆਂ ਸਿਹਤ ਸੰਭਾਲ ਅਤੇ ਸਕਿਓਰਿਟੀ ਲੈਬ ਬਣਾਈਆਂ ਗਈਆਂ ਹਨ, ਜਿੰਨ੍ਹਾਂ ਦਾ ਇਲਾਕੇ ਦੇ ਵਿਦਿਆਰਥੀ ਬਹੁਤ ਲਾਹਾ ਲੈ ਰਹੇ ਹਨ। ਉਨ੍ਹਾਂ ਨੇ ਸਿਹਤ ਅਤੇ ਅੱਜ ਦਾ ਸਮਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਵੰਡੇ ਗਏ।

ਇਸ ਤੋਂ ਇਲਾਵਾ ਪ੍ਰਿੰਸੀਪਲ ਸ੍ਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਨਵੇਂ ਦਾਖਲਿਆਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਸਕੂਲ ਵਿੱਚ ਬਹੁਤ ਹੀ ਮਿਹਨਤੀ ਸਟਾਫ ਹੈ ਅਤੇ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਲਾਭ ਆਪ ਲੋਕਾਂ ਨੂੰ ਜ਼ਰੂਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਜਾਵੇ।

Show More

Related Articles

Leave a Reply

Your email address will not be published. Required fields are marked *

Back to top button