
ਚੰਡੀਗੜ੍ਹ 31 ਅਕਤੂਬਰ: ਪੰਜਾਬ ਮੰਤਰੀ ਮੰਡਲ ਦੀ ਕੱਲ੍ਹ 1 ਨਵੰਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ‘ਚ ਉਮੀਦ ਜਤਾਈ ਜਾ ਰਹੀ ਹੈ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਲਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।ਇਹ ਵੀ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੋਈ ਵੱਡਾ ਫ਼ੈਸਲਾ ਹੋ ਸਕਦਾ ਹੈ।
ਦੂਸਰੇ ਪਾਸੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ, ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ ਸੜਕਾਂ ‘ਤੇ ਰੋਲਣ ਦੀ ਬਿਜਾਏ, ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇ।