
ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਅੱਜ 1 ਨਵੰਬਰ ਤੋਂ ਬਦਲ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਦੱਸਣਯੋਗ ਹੈ ਕਿ ਸਕੂਲਾਂ ਦਾ ਇਹ ਸਮਾਂ 1 ਨਵੰਬਰ ਤੋਂ 28 ਫਰਵਰੀ ਤੱਕ ਰਹੇਗਾ।
ਪੱਤਰ ਵਿੱਚ ਜਾਰੀ ਹਦਾਇਤਾਂ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।