ਪੰਜਾਬਮਾਲਵਾ
Trending

ਜੈਜੀਤ ਜੌਹਲ ਨੇ ਬਠਿੰਡਾ ‘ਚ ਕੇਜਰੀਵਾਲ ਖ਼ਿਲਾਫ਼ ਦਰਜ ਕਰਵਾਇਆ “ਮਾਣਹਾਨੀ ਦਾ ਕੇਸ”

Jajit Johal files "defamation suit" against Kejriwal in Bathinda.

ਸਿਆਸੀ ਅਕਸ ਖ਼ਰਾਬ ਕਰਨ ਲਈ ਲਾਏ ਸਨ ਕੇਜਰੀਵਾਲ ਨੇ ਬੇਤੁਕੇ ਦੋਸ਼: ਜੈਜੀਤ ਜੌਹਲ

ਬਠਿੰਡਾ 1 ਨਵੰਬਰ (ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਆਪਣੇ ਵਕੀਲ ਸੰਜੇ ਗੋਇਲ ਰਾਹੀਂ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪਿਲ ਦੇਵ ਸਿੰਗਲਾ ਦੀ ਅਦਾਲਤ ਵਿਚ ਕੇਜਰੀਵਾਲ ਖਿਲਾਫ ਕ੍ਰਿਮੀਨਲ ਮਾਣਹਾਨੀ ਦਾ ਕੇਸ ਦਾਇਰ ਕਰਦਿਆਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਉਸ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਬੇਤੁਕੀ ਬਿਆਨਬਾਜ਼ੀ ਕੀਤੀ ਹੈ।

ਜੈਜੀਤ ਜੌਹਲ ਨੇ ਕਿਹਾ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦਾ ਆਦੀ ਹੈ। ਜਿਸ ਦੀ ਮਿਸਾਲ ਇਸ ਤੋਂ ਵੀ ਮਿਲਦੀ ਹੈ ਕਿ ਪਹਿਲਾਂ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ‘ਤੇ ਲਾਏ ਦੋਸ਼ਾਂ ਤਹਿਤ ਮਾਫੀ ਮੰਗ ਲਈ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹੋਛੀ ਤੇ ਝੂਠੀ ਰਾਜਨੀਤੀ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਉਸ ਦੇ ਅਤੇ ਉਸ ਦੇ ਪਰਿਵਾਰ ਦੀ ਛਵੀ ਨੂੰ ਖ਼ਰਾਬ ਕਰਨ ਲਈ ਇਕ ਸਾਜ਼ਿਸ਼ ਤਹਿਤ ਅਜਿਹੇ ਦੋਸ਼ ਲਾਏ ਹਨ।

ਜੈਜੀਤ ਜੌਹਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਨੂੰ ਝੂਠੇ ਦੋਸ਼ ਲਾਉਣ ਤੇ ਕਈ ਵਾਰ ਮਾਣ ਹਾਨੀ ਦੇ ਕੇਸਾਂ ਦਾ ਸਾਹਮਣਾ ਕਰਨਾ ਪਿਆ ਹੈ। ਪਰ ਉਹ ਹਰ ਵਾਰ ਮਾਫੀ ਮੰਗ ਕੇ ਆਪਣਾ ਖਹਿੜਾ ਛਡਾ ਲੈਂਦੇ ਹਨ। ਪਰ ਇਸ ਵਾਰੀ ਉਹ ਅਰਵਿੰਦ ਕੇਜਰੀਵਾਲ ਨੂੰ ਮਾਫੀ ਨਹੀਂ ਦੇਣਗੇ। ਉਨ੍ਹਾਂ ਅਦਾਲਤ ਦੇ ਧਿਆਨ ਵਿਚ ਲਿਆਂਦਾ ਹੈ ਕਿ ਅਰਵਿੰਦ ਕੇਜਰੀਵਾਲ ਸਿਆਸੀ ਮਾਈਲੇਜ ਲੈਣ ਲਈ ਚੋਣਾਂ ਤੋਂ ਪਹਿਲਾਂ ਅਜਿਹੇ ਦੋਸ਼ ਲਾਉਂਦਾ ਹੈ, ਪਰ ਚੋਣਾਂ ਹੋਣ ਤੋਂ ਬਾਅਦ ਤੁਰੰਤ ਮੁਆਫ਼ੀ ਮੰਗ ਲੈਂਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਿਰਫ ਉਨ੍ਹਾਂ ਦੀ ਹੀ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਅਕਸ ਨੂੰ ਵੀ ਖ਼ਰਾਬ ਕਰਨ ਦਾ ਯਤਨ ਕੀਤਾ ਹੈ।

ਦੱਸਣਯੋਗ ਹੈ ਕਿ 29 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿਚ ਵਪਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਜੈਜੀਤ ਸਿੰਘ ਜੌਹਲ ਤੇ ਕੁਝ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਤੁਰੰਤ ਬਾਅਦ ਹੀ ਜੈਜੀਤ ਜੌਹਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਅੱਜ ਉਨ੍ਹਾਂ ਆਪਣੇ ਐਲਾਨ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਠਿੰਡਾ ਦੀ ਅਦਾਲਤ ਵਿਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕ੍ਰਿਮੀਨਲ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਅੱਜ ਜੈਜੀਤ ਜੌਹਲ ਦੇ ਅਦਾਲਤ ਵਿਚ ਬਿਆਨ ਕਲਮਬੰਦ ਕੀਤੇ ਗਏ। ਭਾਰਤੀ ਦੰਡਾਵਲੀ ਦੀ ਧਾਰਾ 499,500 ਤਹਿਤ ਦਾਇਰ ਕੀਤੇ ਕੇਸ ਦੀ ਅਗਲੀ ਸੁਣਵਾਈ 15 ਨਵੰਬਰ 2021 ਨੂੰ ਹੋਵੇਗੀ l

Show More

Related Articles

Leave a Reply

Your email address will not be published. Required fields are marked *

Back to top button