
ਚੰਡੀਗੜ੍ਹ 2 ਨਵੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਨੇ ਆਪਣਾ ਅਸਤੀਫਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਹੈ। ਕੈਪਟਨ ਨੇ ਆਪਣੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦਾ ਐਲਾਨ ਕੀਤਾ। ਹਾਲਾਂਕਿ ਅਜੇ ਚੋਣ ਕਮਿਸ਼ਨ ਤੋਂ ਮਨਜ਼ੂਰੀ ਮਿਲਣੀ ਬਾਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਦੱਸਿਆ ਕਿ, “ਮੈਂ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਪੰਜਾਬ ਲੋਕਹਿਤ ਕਾਂਗਰਸ ਨਵੀਂ ਪਾਰਟੀ ਦਾ ਨਾਂ ਹੋਵੇਗਾ। ਹਾਲਾਂਕਿ ਰਜਿਸਟ੍ਰੇਸ਼ਨ ਅਜੇ ਬਾਕੀ ਹੈ। ਪਾਰਟੀ ਦਾ ਚੋਣ ਨਿਸ਼ਾਨ ਬਾਅਦ ਵਿੱਚ ਮਿਲੇਗਾ।” ਕੈਪਟਨ ਨੇ ਕਿਹਾ ਕਿ, “ਮੇਰੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਧਾਨ ਬਣਾਇਆ ਅਤੇ ਹਾਈਕਮਾਨ ਨੇ ਮੈਨੂੰ ਪੂਰਾ ਮਾਨ ਸਨਮਾਨ ਨਹੀਂ ਦਿੱਤਾ।”