ਪੰਜਾਬ

ਕੈਪਟਨ ਵਲੋਂ ਨਵੀਂ ਪਾਰਟੀ ਬਣਾਉਣ ‘ਤੇ, ‘ਆਪ’ ਅਤੇ ਅਕਾਲੀ ਦਲ ਨੇ ਲਗਾਏ ਰਗੜੇ

When the Captain formed a new party, the AAP and the Akali Dal clashed.

ਚੰਡੀਗੜ੍ਹ 2 ਨਵੰਬਰ: ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਦੇ ਐਲਾਨ ‘ਤੇ ਸਿਆਸਤ ਗਰਮਾ ਗਈ ਹੈ। ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਨੇ ਹਮਲਾ ਕੀਤਾ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਤਿੱਖਾ ਹਮਲਾ ਬੋਲਿਆ ਹੈ। ਅਕਾਲੀ ਦਲ ਅਤੇ ਆਪ ਆਗੂਆਂ ਨੇ ਕਿਹਾ ਕਿ ਹੁਣ ਉਹ ਲੋਕਾਂ ਦੇ ਨਾਂਅ ‘ਤੇ ਪਾਰਟੀ ਬਣਾ ਰਹੇ ਹਨ, ਜਿਹੜੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮਿਲੇ ਹੀ ਨਹੀਂ।

ਜ਼ਿਕਰਯੋਗ ਹੈ ਮੰਗਲਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਮੁਖੀ ਸੋਨੀਆ ਗਾਂਧੀ ਨੂੰ ਆਪਣਾ 7 ਪੰਨਿਆ ਦਾ ਲਿਖਤੀ ਅਸਤੀਫਾ ਭੇਜਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵਲੋਂ “ਪੰਜਾਬ ਲੋਕ ਕਾਂਗਰਸ” ਨਾਮ ਪਾਰਟੀ ਬਣਾਉਣ ਦਾ ਐਲਾਨ ਵੀ ਕੀਤਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਇਹ ਕੁਰਸੀ ਦੀ ਲੜਾਈ ਹੈ। ਇਸੇ ਕੁਰਸੀ ਦੀ ਲੜਾਈ ਨੇ ਪਹਿਲਾਂ ਦੇਸ਼ ਦੀ ਵੰਡ ਕਰਵਾਈ ਸੀ ਅਤੇ ਹੁਣ ਪੰਜਾਬ ਦਾ ਨੁਕਸਾਨ ਕੀਤਾ ਹੈ। ਸ. ਸੰਧਵਾਂ ਨੇ ਕੈਪਟਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਤੁਸੀ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਤੋਂ ਅਸਤੀਫਾ ਦਿੱਤਾ ਹੁੰਦਾ ਤਾਂ ਲੋਕ ਤੁਹਾਡਾ ਜ਼ਰੂਰ ਸਾਥ ਦਿੰਦੇ, ਪਰੰਤੂ ਇਹ ਤਾਂ ਮਹਿਜ਼ ਕੁਰਸੀ ਦੀ ਲੜਾਈ ਹੈ, ਇਸ ਲਈ ਲੋਕ ਤੁਹਾਡਾ ਕਦੇ ਸਾਥ ਨਹੀਂ ਦੇਣਗੇ।

ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਪੂਰਾ ਅਧਿਕਾਰ ਹੈ ਕਿ ਉਹ ਕੋਈ ਵੀ ਪਾਰਟੀ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਪਾਰਟੀ ਲਈ ਮੁਬਾਰਕਾਂ ਦਿੰਦੇ ਹਨ, ਪਰ ਇਨ੍ਹਾਂ ਦੀ ਦਾਲ ਰਾਜਨੀਤਕ ਗਰਾਊਂਡ ‘ਤੇ ਗਲਣ ਵਾਲੀ ਨਹੀਂ ਕਿਉਂਕਿ ਪੰਜਾਬ ਦੇ ਲੋਕ ਕੈਪਟਨ ਤੋਂ ਭਲੀ-ਭਾਂਤ ਜਾਣੂੰ ਹਨ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਮੁੱਖ ਮੰਤਰੀ ਹੁੰਦੇ ਹੋਏ ਪੌਣੇ 4 ਸਾਲਾਂ ਵਿੱਚ ਪੰਜਾਬ ਲਈ ਕੰਮ ਨਹੀਂ ਕਰ ਸਕੇ ਤਾਂ ਹੁਣ ਉਹ ਕਿਹੜਾ ਕੱਦੂ ਵਿੱਚ ਤੀਰ ਮਾਰ ਦੇਣਗੇ।

ਓਧਰ, ਕੈਪਟਨ ਵਲੋਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਅਕਾਲੀ ਦਲ ਨੇ ਵੀ ਆਪਣੀ ਪ੍ਰਤੀਕਿਰਿਆ ਜਾਰੀ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵਿੱਚ ਰਹਿਣਾ ਹੁਣ ਕੈਪਟਨ ਦੇ ਵੱਸ ਦੀ ਗੱਲ ਨਹੀਂ ਰਹਿ ਗਈ ਸੀ ਅਤੇ ਇਸ ਤੋਂ ਵੱਧ ਕੇ ਜ਼ਲਾਲਤ ਵਾਲੀ ਗੱਲ ਵੀ ਕੋਈ ਨਹੀਂ ਸੀ।

ਡਾ. ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿਹੜੇ ਅੱਜ ਅਸਤੀਫੇ ਵਿੱਚ ਕਹਿ ਰਹੇ ਹਨ ਕਿ ਉਹ ਪੰਜਾਬ ਵਿੱਚ ਰੇਤ ਮਾਫੀਆ ਨੂੰ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਕਾਰਨ ਕੰਟਰੋਲ ਨਹੀਂ ਕਰ ਸਕੇ, ਉਹ ਅਕਾਲੀ ਦਲ ਪਹਿਲਾਂ ਹੀ ਕਹਿੰਦਾ ਰਿਹਾ ਹੈ ਅਤੇ ਹੁਣ ਕੈਪਟਨ ਵੱਲੋਂ ਇਸ ਮੁੱਦੇ ‘ਤੇ ਗੱਲ ਕਰਨੀ ਹੀ ਨਹੀਂ ਬਣਦੀ।

Show More

Related Articles

Leave a Reply

Your email address will not be published.

Back to top button