ਪੰਜਾਬਮਾਲਵਾ

ਬੀਬੀ ਹਰਸਿਮਰਤ ਬਾਦਲ ਦੀ ਆਮਦ ਨੂੰ ਲੈ ਕੇ ਰੋਹਿਤ ਵੋਹਰਾ ਨੇ ਵਰਕਰਾਂ ਨਾਲ ਕੀਤੀ ਵਿਚਾਰ ਚਰਚਾ

Rohit Vohra discusses with the workers regarding the arrival of Bibi Harsimrat Badal.

ਫਿਰੋਜ਼ਪੁਰ, 9 ਨਵੰਬਰ (ਅਸ਼ੋਕ ਭਾਰਦਵਾਜ) 10 ਨਵੰਬਰ ਨੂੰ ਫਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਕ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਮੁੱਖ ਸੇਵਾਦਾਰ ਰੋਹਿਤ ਵੋਹਰਾ ਵੱਲੋਂ ਆਪਣੇ ਗ੍ਰਹਿ ਵਿਖੇ ਅਕਾਲੀ-ਬਸਪਾ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਮੁੱਖ ਸੇਵਾਦਾਰ ਰੋਹਿਤ ਵੋਹਰਾ ਨੇ ਦੱਸਿਆ ਕਿ 10 ਨਵੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੇ ਫਿਰੋਜ਼ਪੁਰ ਸ਼ਹਿਰ ਅੰਦਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਦੌਰਾਨ ਉਹ ਵੱਖ-ਵੱਖ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਕੇ 2022 ਦੀਆਂ ਚੋਣਾਂ ਦੇ ਏਜੰਡੇ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣਨਗੇ।

ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਹਿਰੀ ਹਲਕੇ ਦੀ ਪਹਿਲੀ ਫੇਰੀ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜਿਸ ਦਾ ਵਰਕਰਾਂ ‘ਚ ਵੀ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਸ ਫੇਰੀ ਨੂੰ ਸਫਲ ਬਣਾਉਣਗੇ।

ਇਸ ਮੌਕੇ ਜ਼ਿਲ੍ਹਾਂ ਯੂਥ ਪ੍ਰਧਾਨ ਦਿਹਾਤੀ ਸੁਰਿੰਦਰ ਸਿੰਘ ਬੱਬੂ ਅਤੇ ਜ਼ਿਲ੍ਹਾਂ ਪ੍ਰਧਾਨ ਇਸਤਰੀ ਵਿੰਗ ਵੀਰਪਾਲ ਕੌਰ ਖੋਸਾ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

Show More

Related Articles

Leave a Reply

Your email address will not be published.

Back to top button