ਪੰਜਾਬਰਾਜਨੀਤੀ
Trending

ਰੁਪਿੰਦਰ ਰੂਬੀ ਦਾ ਹਰਪਾਲ ਚੀਮਾ ਨੂੰ ਮੋੜਵਾਂ ਜਵਾਬ, ਕੀਤਾ ਚੈਲੰਜ, ਪੜ੍ਹੋ ਕੀ ਕਿਹਾ…

Rupinder Ruby's Return to Harpal Cheema, Challenged, Read What He Said ...

ਚੰਡੀਗੜ੍ਹ 10 ਨਵੰਬਰ: ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਮੋੜਵਾਂ ਜਵਾਬ ਦਿੱਤਾ ਹੈ।

ਰੁਪਿੰਦਰ ਰੂਬੀ ਨੇ ਆਪਣੇ ਟਵੀਟਰ ਅਕਾਊਂਟ ਤੋਂ ਟਵੀਟ ਕਰਕੇ ਕਿਹਾ ਕਿ, “ਸਤਿਕਾਰਯੋਗ ਹਰਪਾਲ ਚੀਮਾ ਜੀ, ਤੁਹਾਨੂੰ ਵੀ ਪਤਾ ਪਾਰਟੀ ਪੰਜਾਬ ਨੂੰ ਕਿੱਥੇ ਲੈ ਕੇ ਜਾ ਰਹੀ ਹੈ, ਮੈਂ ਇਹ ਚੁੱਪ ਚਾਪ ਨਹੀਂ ਵੇਖ ਸਕਦੀ। ਜਦ ਤੁਹਾਡਾ ਬੋਲਣ ਦਾ ਸਮਾਂ ਸੀ ਤੁਹਾਡੇ ਤੋਂ ਬੋਲਿਆਂ ਨਹੀਂ ਗਿਆ, ਨਾ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕ ਸਕੇ, ਨਾ ਸ. ਭਗਵੰਤ ਸਿੰਘ ਮਾਨ ਲਈ। ਰਹੀ ਟਿਕਟ ਦੀ ਗੱਲ ਤੁਸੀਂ ਮੇਰੇ ਖ਼ਿਲਾਫ਼ ਚੋਣ ਲੜ ਕੇ ਵੇਖ ਲਵੋ।”

ਜ਼ਿਕਰਯੋਗ ਹੈ ਕਿ ਹਰਪਾਲ ਚੀਮਾ ਨੇ ਆਪ ਪਾਰਟੀ ਤੋਂ ਅਸਤੀਫਾ ਦੇ ਕੇ ਕਾਂਗਰਸ ‘ਚ ਸ਼ਾਮਿਲ ਹੋ ਰਹੀ ਵਿਧਾਇਕਾ ਰੁਪਿੰਦਰ ਰੂਬੀ ਲਈ ਖ਼ਾਸ ਬੇਨਤੀ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਵਿਧਾਇਕਾ ਰੁਪਿੰਦਰ ਰੂਬੀ ਨੂੰ ਬਠਿੰਡਾ ਦਿਹਾਤੀ ਤੋਂ ਟਿਕਟ ਦੇਣ ਲਈ ਕਿਹਾ ਸੀ।

Show More

Related Articles

Leave a Reply

Your email address will not be published.

Back to top button