
ਚੰਡੀਗੜ੍ਹ, 10 ਨਵੰਬਰ: ਪੰਜਾਬ ਸਰਕਾਰ ਵਲੋਂ ਏ.ਜੀ. ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਮਨੀਸ਼ ਤਿਵਾੜੀ ਤੋਂ ਬਾਅਦ ਸੁਨੀਲ ਜਾਖੜ ਨੇ ਵੀ ਆਪਣੀ ਸਰਕਾਰ ਦੇ ਵਿਰੁੱਧ ਮੋਰਚਾ ਖੋਲ ਦਿੱਤਾ ਹੈ।
ਸੁਨੀਲ ਜਾਖੜ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਦੇ ਹੋਏ ਕਿਹਾ ਕਿ, “ਇਕ ਸਮਰਥ, ਪਰ ਕਥਿਤ ਤੌਰ ’ਤੇ ਸਮਝੌਤਾ ਅਧਿਕਾਰੀ ਨੂੰ ਹਟਾਏ ਜਾਣ ਨਾਲ ਸਮਝੌਤਾ ਮੁੱਖ ਮੰਤਰੀ ਦਾ ਚਿਹਰਾ ਬੇਨਕਾਬ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਵੱਡਾ ਸਵਾਲ ਖੜਾ ਹੁੰਦਾ ਹੈ ਕਿ, ਆਖ਼ਰ ਸਰਕਾਰ ਕਿਸ ਦੀ ਹੈ।