
ਚੰਡੀਗੜ੍ਹ, 10 ਨਵੰਬਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝੱਟਕਾ ਦਿੰਦੇ ਹੋਏ ਬਠਿੰਡਾ ਦਿਹਾਤੀ ਦੀ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਪਾਰਟੀ ਤੋਂ ਕੱਲ ਦੇਰ ਰਾਤ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ। ਵਿਧਾਇਕਾਂ ਰੂਬੀ ਚੰਡੀਗੜ੍ਹ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜ਼ੂਦਗੀ ’ਚ ਪਾਰਟੀ ’ਚ ਸ਼ਾਮਲ ਹੋਈ।
ਜ਼ਿਕਰਯੋਗ ਹੈ ਕਿ ਵਿਧਾਇਕਾਂ ਰੂਬੀ ਵਲੋਂ ਦੇਰ ਰਾਤ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਪ੍ਰਦੇਸ਼ ਪ੍ਰਧਾਨ ਭਗਵੰਤ ਮਾਨ ਨੂੰ ਦਿੱਤੀ ਸੀ। ਜਿਸ ਤੋਂ ਬਾਅਦ ਵਿਧਾਇਕ ਹਰਪਾਲ ਚੀਮਾ ਵਲੋਂ ਟਵੀਟ ਕਰਕੇ ਵਿਧਾਇਕਾਂ ਰੂਬੀ ਤੇ ਤੰਜ ਵੀ ਕੱਸਿਆ ਸੀ।