ਪੰਜਾਬਮਾਲਵਾ

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਹੋਰ ਸੇਵਾਵਾਂ: ਡਿਪਟੀ ਕਮਿਸ਼ਨਰ

20 more new services related to technical education will now be available from the service centers of the district: Deputy Commissioner

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ: ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ `ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ। ਆਮ ਜਨਤਾ ਨੂੰ ਮਹੀਨਾ ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧੀ ਜਿਵਂੇ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿੱਗਰੀ ਸਬੰਧੀ, ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸ਼ੀਅਲ ਟ੍ਰਾਂਸਕ੍ਰਿਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

Show More

Related Articles

Leave a Reply

Your email address will not be published.

Back to top button