ਪੰਜਾਬਮਾਲਵਾ
Trending

ਵਿਦੇਸ਼ ਯਾਤਰਾ ਅਤੇ ਵਿਦੇਸ਼ਾਂ ‘ਚ ਪੜ੍ਹਾਈ ਤੇ ਰੁਜਗਾਰ ਸਬੰਧੀ ਹੁੰਦੀ ਧੋਖਾਧੜ੍ਹੀ ਨੂੰ ਰੋਕਣ ਸਬੰਧੀ ਹੁਣ ਹੋਵੇਗੀ “ਸ਼ਿਕਾਇਤ ਦਰਜ”, ਪੜ੍ਹੋ ਕਿੱਥੇ…

There will now be a "Complaint" to prevent foreign travel and study and employment fraud abroad, read where ...

ਸ੍ਰੀ ਮੁਕਤਸਰ ਸਾਹਿਬ 10 ਨਵੰਬਰ: ਸ.ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦੇਸ਼ ਯਾਤਰਾ ਅਤੇ ਵਿਦੇਸ਼ਾਂ ਵਿੱਚ ਪੜ੍ਹਾਈ ਤੇ ਰੁਜਗਾਰ ਸਬੰਧੀ ਹੁੰਦੀ ਧੋਖਾਧੜ੍ਹੀ ਨੂੰ ਰੋਕਣ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਪ੍ਰਵੇਸ਼ਨ ਆਫ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟ੍ਰੇਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ 2014 ਰਾਹੀਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਰਾਜਦੀਪ ਕੌਰ ਸੀ.ਈ.ਓ.-ਕਮ- ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰਡ ਅਤੇ ਅਣ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਹਨਾਂ ਨੇ ਦੱਸਿਆਂ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ, ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸੇਵਾ ਕੇਂਦਰ ਦੇ ਉੱਪਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਪਣੇ ਯੋਗ ਪਹਿਚਾਣ ਪੱਤਰ ਰਾਹੀਂ ਦਰਜ ਕਰਵਾ ਸਕਦਾ ਹੈ।

ਉਹਨਾਂ ਦੱਸਿਆ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ ਜਰੂਰ ਲਗਾਏ ਜਾਣ। ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਧਿਆਨ ਵਿੱਚ ਜੇਕਰ ਕੋਈ ਟਰੈਵਲ ਏਜੰਟ ਬਿਨ੍ਹਾਂ ਲਾਇਸੈਂਸ ਜਾਂ ਮਿਆਦ ਪੁਗਾ ਚੁੱਕੇ ਜਾਂ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਹਨਾਂ ਤੇ ਦਫਤਰ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਤਹਿਤ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ।ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਤੁਰੰਤ ਟਰੈਵਲ ਏਜੰਟਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਬਾਕੀਆਂ ਨੂੰ ਜਾਗਰੂਕ ਕੀਤਾ ਜਾ ਸਕੇ।

Show More

Related Articles

Leave a Reply

Your email address will not be published. Required fields are marked *

Back to top button