
ਚੰਡੀਗੜ੍ਹ 10 ਨਵੰਬਰ: ਪੰਜਾਬ ਸੂਚਨਾ ਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਚੇਅਰਮੈਨ ਸੁਰਿੰਦਰ ਮੋਹਨ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ. ਸੰਧੂ ਨੇ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਵੀ ਕੀਤਾ ਹੈ।
ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸ. ਸੰਧੂ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜ ਸਕਦੇ ਹਨ, ਕਿਉਂਕਿ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਹਾਲੇ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ, ਉਹ ਬੇਹੱਦ ਮੰਦਭਾਗਾ ਤੇ ਗਲਤ ਢੰਗ ਹੈ।
ਇਸ ਮੌਕੇ ਸ. ਸੰਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਨੂੰ ਗੱਲ ਤਾਂ ਬਹੁਤ ਆਉਂਦੀਆਂ ਹਨ ਤੇ ਪਰ ਉਹ ਕੰਮ ਨਹੀਂ ਕਰਨਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਦੇ ਕਾਰਜਕਾਲ ‘ਚ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਭਲੇ ਲਈ ਕੰਮ ਕੀਤਾ ਹੈ ਅਤੇ ਨਵੀਂ ਪਾਰਟੀ ਬਣਾ ਕੇ ਵੀ ਲੋਕਾਂ ਲਈ ਕੰਮ ਕਰਨਗੇ।