
ਚੰਡੀਗੜ੍ਹ 11 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕਰਦੇ ਹੋਏ, ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸ. ਚੀਮਾ ਨੇ ਦੱਸਿਆ ਕਿ ਇਸਤਰੀ ਅਕਾਲੀ ਦਲ ਦੀ ਮੋਹਾਲੀ ਜ਼ਿਲ੍ਹੇ ਦੇ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਸਾਬਕਾ ਕੌਂਸਲਰ ਸ. ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ।