ਚੰਡੀਗੜ੍ਹਪੰਜਾਬ
Trending

ਉਪ ਮੁੱਖਮੰਤਰੀ ਸੁਖਜਿੰਦਰ ਰੰਧਾਵਾ ਨੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ਵਿਰੁੱਧ ਵਿਧਾਨ ਸਭਾ ‘ਚ ਮਤਾ ਕੀਤਾ ਪੇਸ਼

ਚੰਡੀਗੜ੍ਹ,11 ਨਵੰਬਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਵਿਧਾਨ ਸਭਾ ‘ਚ ਸਪੈਸ਼ਲ ਸ਼ੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ 11 ਅਕਤੂਬਰ ਨੂੰ ਕੇਂਦਰ ਸਰਕਾਰ ਦੇ ਨੋਟਿਸ (ਜਿਸ ਰਾਹੀ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਸੀ) ਦੇ ਵਿਰੋਧ ਵਿੱਚ ਮਤਾ ਪੇਸ਼ ਕੀਤਾ ਗਿਆ।

ਸ. ਰੰਧਾਵਾ ਵੱਲੋਂ ਅੱਜ ਪੇਸ਼ ਕੀਤੇ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ 11 ਅਕਤੂਬਰ ਨੂੰ ਨੋਟਿਸ ਜਾਰੀ ਕਰਦੇ ਹੋਏ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਦਾ ਵਿਰੋਧ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਸੀ।

Show More

Related Articles

Leave a Reply

Your email address will not be published.

Back to top button