
ਚੰਡੀਗੜ੍ਹ 11 ਨਵੰਬਰ: ਪੰਜਾਬ ਵਿਧਾਨ ਸਭਾ ਦੇ ਦੂਸਰੇ ਦਿਨ ਦਾ ਸਪੈਸ਼ਲ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਮਾਰਚ ਕਰਕੇ ਪ੍ਰਦਰਸ਼ਨ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾ ਵਲੋਂ ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਐਮ.ਐਲ.ਏ ਹੋਸਟਲ ਤੋਂ ਵਿਧਾਨ ਸਭਾ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਕੁਲਤਾਰ ਸੰਧਵਾਂ, ਮੀਤ ਹੇਅਰ ਤੇ ਹੋਰ ਆਗੂ ਹਾਜ਼ਰ ਸਨ।

ਉੱਥੇ ਹੀ ਦੂਸਰੇ ਪਾਸੇ ਅਕਾਲੀ ਦਲ ਵਲੋਂ ਸ. ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਹੀ ਵਿੱਚ ਪੈਦਲ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।