
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆ। ਇਸ ਦੀ ਜਾਣਕਾਰੀ ਸ. ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨਾਲ ਸਾਂਝੀ ਕਰਦੇ ਹੋਏ ਦੱਸਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਪੰਜ ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ‘ਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ ਅਤੇ ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ।
ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ’ਚ ਅਪਲਾਈ ਕਰ ਸਕਦੇ ਹਨ।