ਕ੍ਰਾਈਮਚੰਡੀਗੜ੍ਹਪੰਜਾਬ
Trending

ਮਨੀ ਲਾਂਡ੍ਰਿੰਗ ਮਾਮਲੇ ਵਿੱਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ

Former MLA Sukhpal Khaira arrested in money laundering case

ਚੰਡੀਗੜ੍ਹ 11 ਨਵੰਬਰ (ਬਿਊਰੋ) ਇਸ ਸਾਲ ਜੂਨ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਅੱਜ ਈਡੀ ਦਫ਼ਤਰ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਜਿਕਰਯੋਗ ਹੈ ਕਿ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਸ. ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ. ਖਹਿਰਾ ਤੋਂ ਅੱਜ ਵੀ ਈਡੀ ਵੱਲੋਂ ਲੰਬੇ ਸਮੇ ਤੱਕ ਪੁੱਛਗਿੱਛ ਕੀਤੀ ਗਈ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਈਡੀ ਨੇ ਸ. ਖਹਿਰਾ ਦੀ ਭੁਲੱਥ ਸਥਿਤ ਰਿਹਾਇਸ਼ ‘ਤੇ ਛਾਪਾ ਵੀ ਮਾਰਿਆ ਸੀ। ਸ. ਖਹਿਰਾ ਨੂੰ ਅੱਜ ਈਡੀ ਨੇ ਆਪਣੇ ਸੈਕਟਰ-9 ਸਥਿਤ ਦਫ਼ਤਰ ਵਿੱਚ ਬੁਲਾਇਆ ਸੀ। ਜਿੱਥੇ ਉਨ੍ਹਾਂ ਨੂੰ ਬਾਅਦ ਦੁਪਹਿਰ ਕਰੀਬ 3.30 ਵਜੇ ਗ੍ਰਿਫਤਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਈਡੀ ਨੇ ਇਸ ਸਾਲ ਮਾਰਚ ਵਿੱਚ ਸੁਖਪਾਲ ਖਹਿਰਾ ਦੀ ਰਿਹਾਇਸ਼ ਸਮੇਤ ਘੱਟੋ-ਘੱਟ 10 ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਈਡੀ ਨੇ ਪੰਜਾਬ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2015 ‘ਚ ਵੀ ਸ. ਖਹਿਰਾ ‘ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ। ਫਾਜ਼ਿਲਕਾ ਅਦਾਲਤ ਨੇ ਕੁਝ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸ. ਖਹਿਰਾ ਨੂੰ ਸੰਮਨ ਜਾਰੀ ਕੀਤਾ ਸੀ।

ਦੱਸਣਯੋਗ ਹੈ ਕਿ ਨਸ਼ਾ ਤਸਕਰੀ ਮਾਮਲੇ ‘ਚ ਸ. ਖਹਿਰਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜਿੱਥੇ ਕਿ ਇਸ ਮੰਗ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਵਲੋਂ ਉਨ੍ਹਾਂ ਦੇ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ ‘ਤੇ ਰੋਕ ਲਗਾ ਦਿੱਤੀ ਸੀ। ਇਸ ਮਾਮਲੇ ਵਿੱਚ 9 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Show More

Related Articles

Leave a Reply

Your email address will not be published. Required fields are marked *

Back to top button