ਪੰਜਾਬਮਾਲਵਾ
Trending

ਔਰਤਾਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ

Organized a legal awareness program for women

ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ: ਨਾਲਸਾ ਅਤੇ ਮਾਨਯੋਗ ਜਸਟਿਸ ਸ੍ਰੀ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਸ੍ਰੀ ਅਰੁਣਵੀਰ ਵਸ਼ਿਸ਼ਟਾ, ਜਿਲ੍ਹਾ ਅਤੇ ਸੈਸ਼ਨਜ ਜੱਜ- ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੀ ਅਗਵਾਈ ਵਿੱਚ ਜਿਲ੍ਹਾ ਕਚਹਿਰੀ, ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ ਸਪਤਾਹ ਤਹਿਤ ਨਾਲਸਾ ਦੀ ਸਰਪ੍ਰਸਤੀ ਹੇਠ ਅਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ, ਦੇ ਸਹਿਯੋਗ ਨਾਲ ਇਕ ਪ੍ਰੋਗਰਾਮ ਕੀਤਾ ਗਿਆ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਮਾਨਯੋਗ ਅਰੁਣਵੀਰ ਵਸ਼ਿਸ਼ਟਾ ਜਿਲ੍ਹਾ ਅਤੇ ਸ਼ੈਸ਼ਨ ਜੱਜ- ਸਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀ ਨੇ ਜੋਤੀ ਪ੍ਰਜਵਲਿਤ ਕਰਕੇ ਕੀਤੀ।ਇਸ ਪ੍ਰੋਗਰਾਮ ਵਿਚ ਜੁਡੀਸ਼ੀਅਲ ਅਫਸਰ, ਵਕੀਲ ਸਾਹਿਬਾਨ, ਆਸ਼ਾ ਵਰਕਰਸ, ਆਂਗਣਵਾੜੀ ਵਰਕਰਸ, ਸਕੂਲ ਟੀਚਰਸ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਵਿਚ ਮਾਨਯੋਗ ਅਰੁਣਵੀਰ ਵਸ਼ਿਸ਼ਟਾ ਜਿਲ੍ਹਾ ਅਤੇ ਸ਼ੈਸ਼ਨ ਜੱਜ- ਸਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਮਿਸ ਅਮਨ ਸ਼ਰਮਾ, ਅਥਾਰਟੀ ਦੇ ਸਕੱਤਰ, ਮਿਸ ਮਨਜੀਤ ਕੌਰ ਬੇਦੀ ਵਕੀਲ, ਮਿਸ ਅਰੁਣਜੀਤ ਕੌਰ ਵਕੀਲ ਨੇ, ਸ੍ਰੀ ਗੋਤਮ ਅਰੋੜਾ ਪ੍ਰਧਾਨ ਜਿਲ੍ਹਾ ਬਾਰ ਐਸੋਸ਼ੀਏਸ਼ਨ ਨੇ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ।

ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਕ ਮੈਗਾ ਲੀਗਲ ਸਰਵਿਸ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰੀ ਪ੍ਰੇਮ ਕੁਮਾਰ ਵਧੀਕ ਜਿਲ੍ਹਾ ਅਤੇ ਸ਼ੈਸ਼ਨਜ ਜੱਜ ਅਤੇ ਮਿਸ ਅਮਨ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ, ਕੈਂਪ ਵਿੱਚ ਹਾਜਰ ਲੋਕਾਂ ਦੇ ਲਾਭ-ਪਾਤਰੀ, ਅੰਗਹੀਣ ਪੈਸ਼ਨ, ਬੁਢਾਪਾ-ਪੈਸ਼ਨ ਆਦਿ ਦੇ ਫਾਰਮ ਭਰੇ ਗਏ। ਇਸ ਤੋਂ ਇਲਾਵਾ ਡੇਰਾ ਭਾਈ ਮਸਤਾਨ ਸਿੰਘ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਲੋਗਨ, ਪੇਂਟਿੰਗ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਇਸ ਪ੍ਰੋਗਰਾਮ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ=ਅਲਤਬਸ ਮਾਨਯੋਗ ਜੱਜ ਸਾਹਿਬ ਵੱਲੋਂ ਟਰਾਫੀਆਂ ਵੰਡੀਆਂ ਗੀਆ।

ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਆਨ-ਲਾਈਨ ਵੇਬੀਨਾਰ ਕੀਤਾ ਗਿਆ, ਜਿਸ ਵਿੱਚ ਅਰੁਣਵੀਰ ਵਸ਼ਿਸ਼ਟਾ ਜਿਲ੍ਹਾ ਅਤੇ ਸ਼ੈਸ਼ਨ ਜੱਜ- ਸਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਮਿਸ ਅਮਨ ਸ਼ਰਮਾ, ਅਥਾਰਟੀ ਦੇ ਸਕੱਤਰ ਨੇ ਵਿਸ਼ੇਸ਼ ਤੌਰ ਤੇ ਆਨ-ਲਾਈਨ ਕਾਨੂੰਨ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਤੇ ਕਾਨੂੰਨ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਮਿਤੀ 11 ਦਸੰਬਰ 2021 ਨੂੰ ਲੱਗ ਰਹੀ ਨੈਂਸਨਲ ਲੋਕ ਅਦਾਲਤ ਸੰਬੰਧੀ ਵੀ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਉਹ ਨੈਂਸ਼ਨਲ ਲੋਕ ਅਦਾਲਤ ਸੰਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਲੋਕ ਵੱਧ ਤੋਂ ਵੱਧ ਇਸ ਦਾ ਲਾਭ ਲੈ ਸਕਣ।

ਇਨ੍ਹਾ ਪ੍ਰੋਗਰਾਮਾਂ ਵਿੱਚ ਜਿਲ੍ਹਾ ਬਾਰ ਐਸੋਸ਼ੀਏਸ਼ਨ ਪ੍ਰਧਾਨ ਸ੍ਰੀ ਗੋਤਮ ਅਰੋੜਾ ਜੀ, ਸ੍ਰੀ ਗੁਰਪਾਲ ਸਿੰਘ ਅਸਿਸਟੈਂਟ ਪ੍ਰੋਫੈਸਰ ਲਾਅ-ਕਾਲਜ, ਸ੍ਰੀ ਹਰਮੀਤ ਸਿੰਘ ਬੇਦੀ ਕੋਡੀਨੇਟਰ ਲੀਗਲ ਲਿਟਰੇਸੀ ਕਲੱਬ, ਸ੍ਰੀ ਮਨੀਸ਼ ਚੋਪੜਾ ਪ੍ਰਿੰਸੀਪਲ ਡੇਰਾ ਭਾਈ ਮਸਤਾਨ ਸਿੰਘ ਸਕੂਲ, ਮਿਸ ਮਨਜੀਤ ਕੌਰ ਬੇਦੀ, ਮਿਸ ਅਰੁਣਜੀਤ ਕੌਰ ਵਕੀਲ ਅਤੇ ਇਸ ਤੋਂ ਪੈਰਾ ਲੀਗਲ ਵਲੰਟੀਅਰ ਵੱਲੋਂ ਵੀ ਲੀਗਲ ਸਰਵਿਸ ਦਿਹਾੜੇ ਮੌਕੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਘਰ-ਘਰ ਕਾਨੂੰਨੀ ਸੇਵਾਵਾਂ ਸੰਬੰਧੀ ਸੁਨੇਹਾਂ ਭੇਜਿਆ।

Show More

Related Articles

Leave a Reply

Your email address will not be published.

Back to top button