ਪੰਜਾਬਮਾਲਵਾ
Trending

ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਅਦਾ ਕਰਨ ਦਾ ਸੁਨਿਹਰੀ ਮੌਕਾ

Golden Opportunity for Punjab Government to Pay Property Tax Arrears Under One Time Settlement Scheme.

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ: ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਫੈਸਲਾ ਲੈੰਦੇ ਹੋਏ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦਫਤਰ ਨਗਰ ਕੋਂਸਲ ਨੂੰ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ ਮਿਤੀ 15 ਸਤੰਬਰ 2021 ਤੋ ਵਨ-ਟਾਈਮ-ਸੈਟਲਮੈਟ ਸਕੀਮ ਜਾਰੀ ਕੀਤੀ ਹੈ।

ਉਨਾਂ ਦੱਸਿਆ ਕਿ 30 ਅਪ੍ਰੈਲ 2013 ਤੋ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਮਿਲ ਹਰੇਕ ਤਰਾਂ ਦੀਆਂ ਪ੍ਰਾਪਰਟੀਆਂ (ਰਿਹਾਇਸ਼ੀ,ਗੈਰ-ਰਿਹਾਇਸ਼ੀ, ਇੰਡਸਟਰੀਅਲ, ਸ਼ੋਪਿੰਗ ਕੰਪਲੈਕਸ਼, ਫਲੈੇਟਸ ਆਦਿ) ਤੇ ਸੈਲਫ ਅਸੈਸਮੈਂਟ ਅਧਾਰ ਤੇ ਪ੍ਰਾਪਰਟੀ ਟੈਕਸ ਲਾਗੂ ਕੀਤਾ ਗਿਆ ਸੀ, ਪ੍ਰੰਤੂ ਕੁੱਝ ਪ੍ਰਾਪਰਟੀਆਂ ਦੇ ਮਾਲਕਾ/ਕਾਬਜਕਾਰਾਂ ਵੱਲੋਂ ਅਜੇ ਤੱਕ ਵੀ ਆਪਣੀਆਂ ਸਬੰਧਤ ਪ੍ਰਾਪਰਟੀਆਂ ਦਾ ਬਣਦਾ ਪ੍ਰਾਪਰਟੀ ਟੈਕਸ ਦਫਤਰ ਨਗਰ ਕੋਂਸਲ ਨੂੰ ਅਦਾ ਨਹੀ ਕੀਤਾ ਗਿਆ ਹੈ। ਇਸ ਸਬੰਧੀ ਸੁਨਹਿਰੀ ਮੋਕਾ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ 15 ਸਤੰਬਰ 2021 ਤੋ ਵਨ-ਟਾਈਮ-ਸੈਟਲਮੈਟ ਸਕੀਮ ਜਾਰੀ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਨੁਸਾਰ ਵਿਤੀ ਸਾਲ 2013-14 ਤੋ ਵਿਤੀ ਸਾਲ 2019-20 ਤੱਕ ਬਣਦੀ ਪ੍ਰਾਪਰਟੀ ਟੈਕਸ ਦੀ ਰਕਮ ਸਮੇਤ ਵਿਆਜ ਅਤੇ ਪੈਨੇਲਟੀ (ਕੁੱਲ ਆਊਟ ਸਟੇਡਿੰਗ ਰਕਮ) ਅਤੇ ਵਿੱਤੀ ਸਾਲ 2020-21 ਤੱਕ ਬਣਦੀ ਪ੍ਰਾਪਰਟੀ ਟੈਕਸ ਦੀ ਰਕਮ ਇੱਕ ਕਿਸਤ ਜਮਾਂ ਕਰਵਾਉਣ ਤੇ 30 ਨਵੰਬਰ 2021 ਤੱਕ 10 ਫੀਸਦ ਰਾਹਤ ਪ੍ਰਾਪਤ ਕਰਨ, ਇਸ ਲਈ ਕਰਦਾਤਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਕੁੱਲ ਆਊਟ ਸਟੇੈਡਿੰਗ ਰਕਮ ਇਕ ਮੁਸ਼ਤ ਜਮਾਂ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਸੁਨਿਹਰੀ ਸਕੀਮ ਦਾ ਲਾਭ ਲੈਣ।

Show More

Related Articles

Leave a Reply

Your email address will not be published. Required fields are marked *

Back to top button