ਪੰਜਾਬ
Trending

ਖੇਡ ਮੰਤਰੀ ਪ੍ਰਗਟ ਸਿੰਘ ਵੱਲੋਂ ਛੋਟੀ ਬਾਰਾਦਰੀ ‘ਚ 1.50 ਕਰੋੜ ਦੀ ਲਾਗਤ ਵਾਲੇ ਸੜਕੀ ਪ੍ਰਾਜੈਕਟ ਦੀ ਸ਼ੁਰੂਆਤ, ਪੰਚਾਇਤਾਂ ਨੂੰ ਫੰਡ ਕੀਤੇ ਜ਼ਾਰੀ

Sports Minister Pargat Singh launches Rs 1.50 crore road project in Chhoti Baradari, funds released to Panchayats.

ਦਿਵਾਲੀ ਅਤੇ ਕੰਗਣੀਵਾਲ ਪਿੰਡਾਂ ਨੂੰ 10-10 ਲੱਖ ਦੇ ਚੈੱਕ ਸੌਂਪੇ

1.25 ਕਰੋੜ ਦੀ ਲਾਗਤ ਨਾਲ ਦੋ ਸਟੇਡੀਅਮਾਂ ਦਾ ਵੀ ਕੀਤਾ ਐਲਾਨ

ਜਲੰਧਰ, 13 ਨਵੰਬਰ (ਦ ਪੰਜਾਬ ਟੂਡੇ ਬਿਊਰੋ) ਜਲੰਧਰ ਛਾਉਣੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਖੇਡ ਅਤੇ ਸਿੱਖਿਆ ਮੰਤਰੀ ਸ.ਪਰਗਟ ਸਿੰਘ ਵੱਲੋਂ ਅੱਜ ਛੋਟੀ ਬਾਰਾਂਦਰੀ ਭਾਗ-1 ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਸੜਕੀ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਵੀ ਵੰਡੇ ਗਏ।

ਇਸ ਮੌਕੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਸੜਕੀ ਪ੍ਰਾਜੈਕਟ ਨਾਲ ਛੋਟੀ ਬਾਰਾਂਦਰੀ ਭਾਗ-1 ਦੇ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਜਾਵੇਗੀ ਅਤੇ ਇਲਾਕੇ ਵਿਚਲੀਆਂ 22 ਸੜਕਾਂ ਦੇ ਨਾਲ-ਨਾਲ 100 ਫੁੱਟ ਚੌੜੀ ਮੇਨ ਗੜ੍ਹਾ ਰੋਡ ਨੂੰ 1.50 ਕਰੋੜ ਰੁਪਏ ਦੀ ਲਾਗਤ ਨਾਲ ਰੀ-ਕਾਰਪੇਟ ਕੀਤਾ ਜਾਵੇਗਾ। ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਸੜਕਾਂ ਦੀ ਗੁਣਵੱਤਾ ਦੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਪ੍ਰਾਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਪੂਰਾ ਕਰਨ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸੜਕੀ ਪ੍ਰਾਜੈਕਟ ਨੂੰ ਸਰਵਓਚ ਤਰਜ਼ੀਹ ਦਿੱਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਸ. ਪ੍ਰਗਟ ਸਿੰਘ ਨੇ ਛੋਟੀ ਬਾਰਾਦਰੀ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ’ਤੇ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਵੱਲੋਂ ਇੱਥੇ ਪਹਿਲਾਂ ਹੀ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੰਤਰੀ ਵੱਲੋਂ 1.25 ਕਰੋੜ ਦੀ ਲਾਗਤ ਨਾਲ ਦੋ ਖੇਡ ਸਟੇਡੀਅਮਾਂ ਦੇ ਨਿਰਮਾਣ ਦਾ ਐਲਾਨ ਵੀ ਕੀਤਾ ਗਿਆ, ਜਿਨ੍ਹਾਂ ਵਿੱਚ ਪਿੰਡ ਬੰਬੀਵਾਲ ਵਿੱਚ 75 ਲੱਖ ਰੁਪਏ ਅਤੇ ਭੋਡੇ ਸਪਰਾਏ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਸਟੇਡੀਅਮ ਪੇਂਡੂ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਯਕੀਨੀ ਬਣਾਉਣਗੇ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਗੇ।

ਇਸ ਦੌਰਾਨ ਮੰਤਰੀ ਵੱਲੋਂ ਪਿੰਡ ਦਿਵਾਲੀ ਅਤੇ ਕੰਗਣੀਵਾਲ ਦਾ ਦੌਰਾ ਕੀਤਾ ਗਿਆ ਅਤੇ ਦੋਵਾਂ ਪੰਚਾਇਤਾਂ ਨੂੰ 10-10 ਲੱਖ ਦੇ ਚੈੱਕ ਸੌਂਪੇ ਗਏ, ਜੋ ਕਿ ਪਿੰਡਾਂ ਵਿੱਚ ਕਈ ਪ੍ਰਾਜੈਕਟਾਂ ’ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਇਨ੍ਹਾਂ ਸਾਰੇ ਫੰਡਾਂ ਦੀ ਵਰਤੋਂ ਨਿਸ਼ਚਿਤ ਸਮਾਂ ਸੀਮਾ ਵਿੱਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਪਿੰਡ ਕੰਗਣੀਵਾਲ ਅਤੇ ਦਿਵਾਲੀ ਦੇ ਸਕੂਲ ਅਤੇ ਖੇਡ ਮੈਦਾਨ ਦੀ ਸਾਂਭ-ਸੰਭਾਲ ਲਈ ਵਾਧੂ ਫੰਡ ਦੇਣ ਦਾ ਐਲਾਨ ਵੀ ਕੀਤਾ।

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਪੇਂਡੂ ਸੜਕੀ ਨੈੱਟਵਰਕ ਦੇ ਸੁਧਾਰ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਪਿੰਡਾਂ ਵਿੱਚ ਸਿਹਤ ਸਹੂਲਤਾਂ ਅਤੇ ਪੇਂਡੂ ਲੋਕਾਂ ਲਈ ਮਾਡਲ ਖੇਡ ਮੈਦਾਨਾਂ ਦੀ ਉਸਾਰੀ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੰਡੀ ਗਈ ਰਾਸ਼ੀ ਪਿੰਡਾਂ ਵਿੱਚ ਡਰੇਨੇਜ ਸਿਸਟਮ, ਸੜਕਾਂ, ਪਾਰਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਖਰਚ ਕੀਤੀ ਜਾਵੇਗੀ।

Show More

Related Articles

Leave a Reply

Your email address will not be published.

Back to top button