
ਡੇਂਗੂ ਪ੍ਰਭਾਵਿਤ ਏਰੀਏ ‘ਚ ਟੈਮੀਫਾਸ ਅਤੇ ਪੈਰੀਥਰਿਮ ਸਪਰੇਅ ਦਾ ਕੀਤਾ ਗਿਆ ਛਿੜਕਾਅ
ਸ੍ਰੀ ਮੁਕਤਸਰ ਸਾਹਿਬ 16 ਨਵੰਬਰ (ਦ ਪੰਜਾਬ ਟੂਡੇ ਬਿਊਰੋ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਅਗਵਾਈ ਵਿੱਚ ਡੇਂਗੂ ਆਦਿ ਰੋਗਾਂ ਦੇ ਫੈਲਣ ਤੋਂ ਬਚਾਓ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ।
ਇਸ ਮੁਹਿੰਮ ਅਧੀਨ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਦੀ ਸੁਪਰਵਿਜ਼ਨ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫ਼ਤਰ ਅਤੇ ਸਰਕਾਰੀ ਰਿਹਾਇਸ਼ ਡਿਪਟੀ ਕਮਿਸ਼ਨਰ ਰਿਹਾਇਸ਼ੀ ਏਰੀਆ, ਐਸ.ਐਸ.ਪੀ., ਐਸ.ਡੀ.ਐਮ. ਦੇ ਰਿਹਾਇਸੀ ਏਰੀਏ ਤੋਂ ਇਲਾਵਾ ਮਲੋਟ ਰੋਡ ਟਾਇਰਾਂ ਦੇ ਗੋਦਾਮ ਅਤੇ ਟਾਇਰਾਂ ਦੀਆਂ ਦੁਕਾਨਾਂ ਆਦਿ ਅਤੇ ਡੇਗੂ ਪਾਜ਼ੇਟਿਵ ਕੇਸਾਂ ਅਤੇ ਆਲੇ ਦੁਆਲੇ ਦੇ ਘਰਾਂ ਵਿੱਚ ਲਾਰਵੇ ਦੀ ਭਾਲ ਕੀਤੀ ਗਈ ਅਤੇ ਟੇਮੀਫਾਸ ਅਤੇ ਪੈਰੀਥਰਿਮ ਸਪਰੇਅ ਕੀਤਾ ਗਿਆ।
ਇਸ ਸਮੇਂ ਡਾ. ਸੀਮਾ ਗੋਇਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਨਾਲ ਨਾਲ ਡੇਂਗੂ ਨੂੰ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਅਤੇ ਜੀਵਨਕਾਲ ਨੂੰ ਤੋੜਨ ਲਈ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਗਤੀਵਿਧੀਆਂ ਤੇਜੀ ਨਾਲ ਕੀਤੀਆਂ ਜਾ ਰਹੀਆਂ ਹਨ। ਉਨਾਂ ਵਲੋ ਸਥਾਨਕ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਪਾਲਣਾ ਕਰਨ ਅਤੇ ਸਿਹਤ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਬੁਖਾਰ ਹੋਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਚੈੱਕਅੱਪ ਕਰਵਾਇਆਂ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਟੈਸਟ ਬਿਲਕੁਲ ਮੁਫਤ ਹੁੰਦਾ ਹੈ।
ਉਨਾਂ ਕਿਹਾ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਪਾਜੇਟਿਵ ਕੇਸਾਂ ਦੇ ਘਰ ਅਤੇ ਆਲੇ ਦੁਆਲੇ ਦੇ ਏਰੀਏ ਵਿੱਚ ਸਪਰੇਅ ਕਰਵਾਈ ਜਾ ਰਹੀ ਹੈ, ਤਾਂ ਜੋ ਡੇਂਗੂ ਨੂੰ ਕੰਟਰੋਲ ਕੀਤਾ ਜਾ ਸਕੇ। ਵਧੇਰੇ ਜਾਣਕਾਰੀ ਲਈ ਆਪਣੇ ਮੋਬਾਇਨ ਤੇ 104 ਨੰਬਰ ਆਪਣੇ ਫੋਨ ਤੇ ਡੇਂਗੂ ਫਰੀ ਪੰਜਾਬ ਐਪ ਡਾਊਨਲਡ ਕਰਕੇ ਘਰ ਬੈਠਿਆਂ ਹੀ ਡੇਂਗੂ ਪ੍ਰਤੀ ਸੰਪੂਰਨ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਸਮੇਂ ਸੁਖਮੰਦਰ ਸਿੰਘ, ਵਿਨੋਦ ਖੁਰਾਣਾ, ਗੁਰਚਰਨ ਸਿੰਘ, ਜਗਸੀਰ ਸਿੰਘ, ਗੁਰਟੇਕ ਸਿੰਘ, ਅਮਨਦੀਪ ਸਿੰਘ ਹਾਜਰ ਸਨ।