ਪੰਜਾਬਮਾਲਵਾ
Trending

ਆਸ਼ੀਰਵਾਦ ਸਕੀਮ ਤਹਿਤ ਬਠਿੰਡਾ ਜ਼ਿਲ੍ਹੇ ਦੇ 593 ਪਰਿਵਾਰਾਂ ਨੇ ਲਿਆ ਲਾਹਾ: ਡਿਪਟੀ ਕਮਿਸ਼ਨਰ ਬਠਿੰਡਾ

593 Families of Bathinda District Benefited Under Ashirwad Scheme: Deputy Commissioner Bathinda.

ਬਠਿੰਡਾ, 16 ਨਵੰਬਰ (ਦ ਪੰਜਾਬ ਟੁਡੇ ਬਿਊਰੋ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਜ਼ਿਲ੍ਹੇ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਜ਼ਿਲ੍ਹੇ ਅੰਦਰ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ 1 ਕਰੋੜ 24 ਲੱਖ 53 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਸਕੀਮ ਤਹਿਤ 593 ਪਰਿਵਾਰ ਇਸ ਦਾ ਲਾਹਾ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪ੍ਰਤੀ ਲਾਭਪਾਤਰੀ ਨੂੰ ਪਹਿਲੀ ਜੁਲਾਈ ਤੋਂ 51 ਹਜ਼ਾਰ ਰੁਪਏ ਰਾਸ਼ੀ ਕਰ ਦਿੱਤੀ ਗਈ ਹੈ, ਜਦਕਿ ਇਸ ਤੋਂ ਪਹਿਲਾਂ 21 ਹਜ਼ਾਰ ਦੀ ਰਾਸ਼ੀ ਪ੍ਰਤੀ ਲਾਭਪਾਤਰੀ ਦਿੱਤੀ ਜਾਂਦੀ ਸੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ 1 ਅਪ੍ਰੈਲ ਤੋਂ 30 ਜੂਨ 2021 ਤੱਕ 12,45,3000 ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਜਗਮੋਹਣ ਸਿੰਘ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ ‘ਚ ਪਾਈ ਜਾਂਦੀ ਹੈ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਰੂਰੀ ਹੈ ਕਿ ਬਿਨੈਕਾਰ ਪੰਜਾਬ ਦਾ ਵਸਨੀਕ ਹੋਵੇ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਲਈ, ਬਿਨੈਕਾਰ ਨੂੰ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਦੇ 30 ਦਿਨਾਂ ਬਾਅਦ ਨਿਰਧਾਰਤ ਪ੍ਰੋਫਾਰਮੇ ਵਿਚ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਲਾਜ਼ਮੀ ਹੁੰਦਾ ਹੈ।

ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਜਗਮੋਹਣ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਨੂੰ ਵੀ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਹਿਲੀ ਜੁਲਾਈ ਤੋਂ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਦੀ ਰਾਸ਼ੀ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ। ਇਸ ਸਕੀਮ ਤਹਿਤ ਜੁਲਾਈ ਤੋਂ ਲੈ ਕੇ ਅਕਤੂਬਰ ਮਹੀਨੇ ਤੱਕ ਜ਼ਿਲ੍ਹੇ ਅੰਦਰ 747 ਕੇਸ ਪਾਸ ਹੋਏ ਹਨ। ਜਿਨ੍ਹਾਂ ਵਿਚੋਂ 96 ਕੇਸ ਅਜਿਹੇ ਹਨ ਜਿਨ੍ਹਾਂ ਲੜਕੀਆਂ ਦਾ ਵਿਆਹ ਜੁਲਾਈ ਮਹੀਨੇ ਤੋਂ ਪਹਿਲਾਂ ਹੋ ਚੁੱਕਾ ਸੀ।

ਇਸ ਤਰ੍ਹਾਂ 651 ਲੜਕੀਆਂ ਦੇ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੇ ਹਿਸਾਬ ਨਾਲ ਅਸ਼ੀਰਵਾਦ ਸਕੀਮ ਦਾ ਲਾਹਾ ਦਿੱਤਾ ਜਾਵੇਗਾ ਤੇ ਇਹ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਜਲਦ ਪਾ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਸ਼ਰਤਾਂ ਪੂਰੀਆਂ ਕਰਦੇ ਲੋੜਵੰਦ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਅੰਬੇਡਕਰ ਭਵਨ ਬਠਿੰਡਾ ਤੋਂ ਇਲਾਵਾ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਤਲਵੰਡੀ ਅਤੇ ਰਾਮਪੁਰਾ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Back to top button