ਪੰਜਾਬ

ਸਿਹਤ ਵਿਭਾਗ ਵੱਲੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ ‘ਮਾਂ ਦੇ ਦੁੱਧ’ ਦੀ ਮਹੱਤਤਾ ਸਬੰਧੀ ਹਫ਼ਤਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ: ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਦੇਖ ਦੇਖ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਅੱਜ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਅਰਬਨ ਡਿਸਪੈਂਸਰੀ ਅਤੇ ਅਰਬਨ ਪੀ.ਐਚ.ਸੀ. ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।

ਡਾ. ਸੀਮਾ ਗੋਇਲ ਅਤੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਹਰੇਕ ਸਾਲ ਵਿਸ਼ਵ ਪੱਧਰ ਤੇ 7 ਅਗਸਤ ਤੱਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼਼ਤੇ ਦਾ ਮੁੱਖ ਮਕਸਦ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਔਰਤਾਂ ਅਤੇ ਆਮ ਜਨਤਾ ਨੂੰ ਮਾਂ ਦੇ ਦੁੱਧ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ਼ ਮਾਂ ਦਾ ਦੁੱਧ ਪੀਂਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ।

ਉਹਨਾਂ ਕਿਹਾ ਕਿ ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਬਹੁਤ ਜਰੂਰੀ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤੰਦਰੁਸਤ ਤਾਂ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਤੋਂ ਬਚਦੀਆਂ ਹਨ ਅਤੇ ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਵਿਨੋਦ ਖੁਰਾਣਾ ਨੇ ਕਿਹਾ ਕਿ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਤੱਕ ਬੱਚੇ ਨੂੰੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ।

ਉਹਨਾ ਕਿਹਾ ਕਿ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਮਾਂ ਦਾ ਪਹਿਲਾ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈੇ ਜਿਸ ਵਿੱਚ ਐਂਟੀਬਾਡੀਜ਼ ਹੁੰਦੇ ਹਨ ਜੋ ਕਿ ਬੱਚੇ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਦੇ ਹਨ। ਉਹਨਾਂ ਜਿਲ੍ਹੇ ਦੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਗਰਭਵਤੀ ਮਾਵਾਂ, ਦੁੱਧ ਪਿਲਾੳਂਦੀਆਂ ਔਰਤਾਂ ਅਤੇ ਆਮ ਲੋਕਾਂ ਨੂੰ ਮਾਂ ਦੀ ਦੁੱਧ ਦੇ ਫਾਇਦਿਆਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ। ਇਸ ਮੌਕੇ ਪਰਮਜੀਤ ਕੌਰ, ਵਿਕਾਸ ਕੁਮਾਰ, ਗਗਨਦੀਪ ਕੌਰ, ਸਮੂਹ ਸਟਾਫ਼ ਨਰਸ ਹਾਜਰ ਸਨ।

Show More

Related Articles

Leave a Reply

Your email address will not be published.

Back to top button