ਚੰਡੀਗੜ੍ਹਪੰਜਾਬ
Trending

ਸੁਖਪਾਲ ਖਹਿਰਾ ਦੀ ਵਿਸ਼ੇਸ਼ ਅਦਾਲਤ ‘ਚ ਹੋਈ ਪੇਸ਼ੀ, ਕਾਂਗਰਸੀ ਆਗੂਆਂ ‘ਤੇ ਲਾਏ ਗੰਭੀਰ ਦੋਸ਼

Sukhpal Khaira's appearance in special court, serious allegations leveled against Congress leaders.

ਚੰਡੀਗੜ੍ਹ, 18 ਨਵੰਬਰ (ਦ ਪੰਜਾਬ ਟੁਡੇ ਬਿਊਰੋ) ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ 7 ਦਿਨਾਂ ਦੇ ਰਿਮਾਂਡ ਪਿੱਛੋਂ ਅੱਜ ਦੁਬਾਰਾ ਚੰਡੀਗੜ੍ਹ ਵਿਖੇ ਅਦਾਲਤ ‘ਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।

ਅੱਜ ਸਵੇਰੇ ਈਡੀ ਵੱਲੋਂ ਰਿਮਾਂਡ ਤੋਂ ਬਾਅਦ ਮੁੜ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੇਸ਼ੀ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਈਡੀ ਨੂੰ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਈ.ਡੀ ਦਾ ਸਮਰਥਨ ਕਰਦੇ ਰਹੇ ਹਨ।

ਇਸ ਮੌਕੇ ‘ਆਮ’ ਪਾਰਟੀ ਬਾਰੇ ਬੋਲਦਿਆਂ ਸ. ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਫੰਡਿੰਗ ਨੂੰ ਲੈ ਕੇ ਉਨ੍ਹਾਂ ਉਪਰ ਦੋਸ਼ ਲਗਾਏ ਜਾ ਰਹੇ ਹਨ, ਉਹ ਸਿਰਫ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਵਿਦੇਸ਼ ਗਏ ਸੀ ਅਤੇ ਉਨ੍ਹਾਂ ਨੇ ਕੋਈ ਪੈਸਾ ਨਹੀਂ ਲਿਆ। ਸ. ਖਹਿਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਸਿਆਸੀ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ ਅਤੇ ਫ਼ਾਜ਼ਿਲਕਾ ਦੇ ਜਿਸ ਕੇਸ ਦੀ ਗੱਲ ਨੂੰ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉਸ ‘ਤੇ ਸੁਪਰੀਮ ਕੋਰਟ ਪਹਿਲਾਂ ਹੀ ਸਟੇਅ ਦੇ ਚੁੱਕੀ ਹੈ।

ਸ. ਖਹਿਰਾ ਨੇ ਇਸ ਦੌਰਾਨ ਕਾਂਗਰਸ ਪਾਰਟੀ ‘ਤੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਮੇਰੀ ਪਾਰਟੀ ਨੇ ਮੇਰਾ ਸਾਥ ਨਹੀਂ ਦਿੱਤਾ। ਉਸ ਨੇ ਕਿਹਾ ਕਿ ਉਸ ਖਿਲਾਫ ਪੂਰੀ ਸਾਜਿਸ਼ ਰਚੀ ਗਈ ਸੀ। ਉਸ ਨੇ ਕਿਹਾ ਕਿ ਭਾਜਪਾ ਤਾਂ ਮੇਰੇ ਵਿਰੁੱਧ ਸੀ ਹੀ, ਪਰ ਜਿਹੜਾ ਉਸ ਨਾਲ ਆਪਣੀ ਪਾਰਟੀ ਦੇ ਵਿਚਲੇ ਬੁੱਕਲ ਦੇ ਸੱਪਾਂ ਨੇ ਸਾਜਿਸ ਰਚੀ ਹੈ, ਉਹ ਉਸਦਾ ਆਉਣ ਵਾਲੇ ਦਿਨਾਂ ਵਿੱਚ ਬਾਹਰ ਆ ਕੇ ਖੁਲਾਸਾ ਕਰੇਗਾ।

Show More

Related Articles

Leave a Reply

Your email address will not be published.

Back to top button