
ਚੰਡੀਗੜ੍ਹ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਵਜੋਂ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫਾ ਦੇ ਦਿੱਤਾ ਹੈ। ਏ.ਐਨ.ਆਈ. ਦੀ ਖਬਰ ਅਨੁਸਾਰ ਉਸ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਹੈ ਕਿ ਉਹ ਇਹ ਜ਼ਿੰਮੇਵਾਰੀ ਨਹੀਂ ਸੰਭਾਲ ਸਕਦੇ, ਜਿਸ ਕਰਕੇ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਬੰਗਾਲ ਚੋਣਾਂ ਵਿੱਚ ਉਨ੍ਹਾਂ ਵਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਲਈ ਚੋਣ ਰਣਨੀਤੀ ਤਿਆਰ ਕੀਤੀ ਗਈ ਸੀ, ਜਿਸ ਵਿੱਚ ਉਹ ਸਫ਼ਲ ਹੋਏ ਸਨ ਤੇ ਬੰਗਾਲ ਚੋਣਾਂ ਵਿੱਚ ਬੀ.ਜੇ.ਪੀ. ਦਾ ਬਿਸਤਰਾ ਗੋਲ ਹੋ ਗਿਆ ਸੀ।