ਪੰਜਾਬਮਾਲਵਾ
Trending

ਟਰਾਂਸਪੋਰਟ ਮੰਤਰੀ ਵੱਲੋਂ 83.50 ਲੱਖ ਰੁਪਏ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਦੀ ਕੀਤੀ ਸ਼ੁਰੂਆਤ

Transport Minister inaugurates renovation of Ghanour bus stand with Rs.83.50 lakh.

ਘਨੌਰ/ਪਟਿਆਲਾ, 1 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਘਨੌਰ ਦੇ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ।

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਘਨੌਰ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਵੀ ਦਿਤੇ ਹਨ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਬੱਸ ਅੱਡੇ ਦੇ ਨਵੀਨੀਕਰਨ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ। ਜਿਸ ਕਰਕੇ ਇਲਾਕੇ ਦੇ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਇਸ ਮੌਕੇ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ। ਜਿਸ ਲਈ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਇਲਾਕਾ ਘਨੌਰ ਨੂੰ ਨਵੀਆਂ ਸਹੂਲਤਾਂ ਨਾਲ ਬਣਿਆ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ।

ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਵੀ ਦਿੱਤਾ। ਰਾਜਾ ਵੜਿੰਗ ਨੇ ਕਿਹਾ ਕਿ ਇੱਕ ਮੰਤਰੀ ਵਜੋਂ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਤੌਰ ਤੇ ਪੂਰਾ ਕਰਾ। ਰਾਜਾ ਵੜਿੰਗ ਨੇ ਕਿਹਾ ਕਿ ਨਵੀਨੀਕਰਨ ਬੱਸ ਅੱਡੇ ਵਿੱਚ ਹੁਣ ਬੱਸਾਂ ਵਿੱਚ ਯਾਤਰੀਆਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ ਪੰਜ ਥੜ੍ਹੇ ਬਣਾਏ ਗਏ ਹਨ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।

ਇਸ ਮੌਕੇ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਢੁੱਕਵੀਂ ਜਾਣਕਾਰੀ ਵਾਲੇ ਕੈਬਿਨ ਵੀ ਸ਼ਾਮਲ ਹੋਣਗੇ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦੇ ਨਿੱਜੀ ਦਖਲ ਵਾਸਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

Show More

Related Articles

Leave a Reply

Your email address will not be published.

Back to top button