ਪੰਜਾਬਮਾਝਾਰਾਜਨੀਤੀ
Trending

ਪੰਜਾਬ ‘ਚ ‘ਆਪ’ ਦੀ ਬਣੇਗੀ ਸਰਕਾਰ ਤੇ ਇਹ ਕਾਲ਼ਾ ਬੰਦਾ ਆਪਣੇ ਸਾਰੇ ਵਾਅਦੇ ਪੂਰੇ ਕਰੇਗਾ: ਅਰਵਿੰਦ ਕੇਜਰੀਵਾਲ

AAP will form government in Punjab and this black man will fulfill all his promises: Arvind Kejriwal

ਅੰਮ੍ਰਿਤਸਰ 2 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹੇ ਜਾਣ ‘ਤੇ ਕੇਜਰੀਵਾਲ ਨੇ ਕਿਹਾ, ”ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ।” ਵੀਰਵਾਰ ਨੂੰ ਚੌਥੀ ਗਰੰਟੀ ਦੇਣ ਲਈ ਪਠਾਨਕੋਟ ਜਾ ਰਹੇ ਅਰਵਿੰਦ ਕੇਜਰੀਵਾਲ ਸ੍ਰੀ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, ਕਿ ”ਇਸ ਵਾਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇਗੀ ਅਤੇ ਇਹ ਕਾਲ਼ਾ ਬੰਦਾ ਆਪਣੇ ਸਾਰੇ ਵਾਅਦੇ ਪੂਰੇ ਕਰੇਗਾ। ਮੈਂ ਝੂਠੇ ਐਲਾਨ ਨਹੀਂ ਕਰਦਾ, ਕਿਉਂਕਿ ਮੇਰੀ ਨੀਅਤ ਕਾਲੀ ਨਹੀਂ ਅਤੇ ਮੇਰੀ ਨੀਅਤ ਸਾਫ਼ ਹੈ। ਸਭ ਨੂੰ ਪਤਾ ਹੈ ਕਿਸ ਦੀ ਨੀਅਤ ਕਾਲ਼ੀ ਹੈ।” ਇਸ ਮੌਕੇ ਕੇਜਰੀਵਾਲ ਨੇ ਆਪਣੇ ਜਵਾਬ ‘ਚ ਕਿਹਾ ਕਿ ਜਦੋਂ ਤੋਂ ਉਨਾਂ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ। ਸਸਤੇ ਕੱਪੜੇ ਪਾਉਣ ਵਾਲਾ ਅਤੇ ਕਾਲ਼ੇ ਰੰਗ ਦਾ ਬੰਦਾ ਕਹਿ ਰਹੇ ਹਨ।

‘ਆਪ’ ਪ੍ਰਧਾਨ ਨੇ ਕਿਹਾ, ”ਮੇਰਾ ਰੰਗ ਕਾਲ਼ਾ ਹੈ। ਪਿੰਡ-ਪਿੰਡ ਧੁੱਪ ‘ਚ ਘੁੰਮ ਕੇ ਮੇਰਾ ਰੰਗ ਕਾਲ਼ਾ ਹੋ ਗਿਆ ਹੈ। ਮੈਂ ਚੰਨੀ ਸਾਬ ਦੀ ਤਰ੍ਹਾਂ ਹੈਲੀਕਾਪਟਰ ਵਿੱਚ ਨਹੀਂ ਘੁੰਮਦਾ। ਆਸਮਾਨ ‘ਚ ਨਹੀਂ ਉਡਦਾ। ਪਰ ਨੀਅਤ ਕਾਲ਼ੀ ਨਹੀਂ ਹੈ।”

ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ, ਰਾਘਵ ਚੱਢਾ, ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਸਿੰਘ ਰੋੜੀ, ਕੁੰਵਰ ਵਿਜੈ ਪ੍ਰਤਾਪ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਅਤੇ ਜੀਵਨਜੋਤ ਕੌਰ ਨੇ ‘ਆਪ’ ਸੁਪਰੀਮੋਂ ਕੇਜਰੀਵਾਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

Show More

Related Articles

Leave a Reply

Your email address will not be published. Required fields are marked *

Back to top button