ਸਿੱਖਿਆ ਤੇ ਰੋਜ਼ਗਾਰਚੰਡੀਗੜ੍ਹਪੰਜਾਬ

ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Education Minister Pargat Singh hands over appointment letters to newly recruited Assistant Professors and Librarians.

’25 ਸਾਲਾਂ ਬਾਅਦ ਰੈਗੂਲਰ ਭਰਤੀ ਉੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ’: ਪ੍ਰਗਟ ਸਿੰਘ

ਚੰਡੀਗੜ੍ਹ 2 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪ੍ਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪ੍ਰਗਟ ਸਿੰਘ ਨੇ ਕਿਹਾ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਉਚੇਰੀ ਸਿੱਖਿਆ ਮੰਤਰੀ ਸ. ਪ੍ਰਗਟ ਸਿੰਘ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ ‘ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਢਾਈ ਦਹਾਕਿਆਂ ਬਾਅਦ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ।

ਵੀਰਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਇਕ ਸਮਾਗਮ ਦੌਰਾਨ ਪ੍ਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਕਿਹਾ, “ਮੈਂ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।” ਉਨ੍ਹਾਂ ਇਸ ਭਰਤੀ ਪ੍ਰਕਿਰਿਆ ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।

ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀਪੀਆਈ (ਕਾਲਜਾਂ) ਉਪਕਾਰ ਸਿੰਘ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

Show More

Related Articles

Leave a Reply

Your email address will not be published.

Back to top button