ਖੇਡ ਜਗਤਪੰਜਾਬ

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਨੇ ‘6ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ’ ਲਈ ਖਿਡਾਰੀ ਕੀਤੇ ਰਵਾਨਾ

ਆਪਣੀ ਸੁਰੱਖਿਆਂ ਤੇ ਦੂਸਰਿਆਂ ਦੀ ਰੱਖਿਆਂ ਲਈ ਗੱਤਕੇ ਦੀ ਸਿਖਲਾਈ ਜ਼ਰੂਰੀ: ਚੇਅਰਮੈਨ ਡਾ. ਨਿੱਝਰ

ਬਟਾਲਾ, 01 ਅਗਸਤ (ਲੱਕੀ ਰਾਜਪੂਤ) ਨੌਜਵਾਨ ਪੀੜੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਦੇ ਮਕਸਦ ਨਾਲ ਰਵਾਇਤੀ ਖੇਡ ਗੱਤਕਾ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਸੋਹਲ ਸੀਨੀਅਰ ਪੀ.ਪੀ.ਐਸ. ਅਧਿਕਾਰੀ ਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਮਾਨਸਾ ਵਿੱਖੇ ਕਰਵਾਈ ਜਾ ਰਹੀ ‘6ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ’ ਦੇ ਲਈ ਡਿਸਟ੍ਰਿਕ ਗੱਤਕਾ ਐਸੋਸੀਏਸ਼ਨ ਗੁਰਦਾਸਪੁਰ ਰਜਿ. ਦੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਤੇ ਪ੍ਰਧਾਨ ਹਰਮਿੰਦਰ ਸਿੰਘ ਬੱਬੂ ਦੀ ਅਗਵਾਈ ਹੇਠ ਗੱਤਕਾ ਖਿਡਾਰੀਆਂ ਦੀਆਂ ਬੱਸਾਂ ਰਵਾਨਾਂ ਕੀਤੀਆਂ ਗਈਆਂ।

ਜਿਸ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਬਟਾਲਾ ਤੋਂ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਡਾ. ਸਤਨਾਮਸਿੰਘ ਨਿੱਝਰ, ਇਪਲਾਇਜ਼ ਫੈਡੇਰਾਸ਼ਨ ਬਿਜਲੀ ਬੋਰਡ ਦੇ ਸਰਕਲ ਪ੍ਰਧਾਨ ਮਖੱਣ ਸਿੰਘ ਪੰਨੂੰ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੋਲਾ, ਪ੍ਰਧਾਨ ਗੁਰਮੀਤ ਸਿੰਘ ਮਠਾਰੂ ਵੱਲੋ ਹਰੀ ਝੰਡੀ ਦੇ ਕੇ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਡਾ. ਨਿੱਝਰ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਕੇ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਰਵਾਇਤੀ ਸ਼ਸ਼ਤਰ ਵਿੱਦਿਆ ਗੱਤਕਾ ਦਾ ਹੋਰ ਪ੍ਰਫੂੱਲਿਤ ਹੋਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਨੌਜਵਾਨ, ਬੱਚੇ ਅਤੇ ਬੱਚੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਖੱਣ ਦੇ ਨਾਲ ਨਾਲ ਸਮਾਂ ਪੈਣ ਤੇ ਆਪਣੀ ਅਤੇ ਦੂਸਰਿਆਂ ਦੀ ਰੱਖਿਆਂ ਤੇ ਸੁਰੱਖਿਆ ਵੀ ਕੀਤੀ ਜਾ ਸਕਦੀ ਹੈ। ਚੇਅਰਮੈਨ ਡਾ. ਨਿੱਝਰ ਨੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਖੇਡਾਂ ਨੂੰ ਪ੍ਰਫੂੱਲਿਤ ਕਰਨ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆਂ ਕਿ ਜ਼ਿਲ੍ਹਾ ਗੱਤਕਾ ਐਸ਼ੋਸ਼ੀਏਸ਼ਨ ਵਲੋ 60 ਖਿਡਾਰੀ ਇਸ ਰਾਜਪੱਧਰੀ ਚੈਂਪੀਅਨਸ਼ਿਪ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣਗੇ। ਜਿਨ੍ਹਾਂ ਵਿੱਚ ਹਰ ਵਰਗ ਦੀ ਉਮਰ ਦੀਆਂ ਲੜਕੀਆਂ ਅਤੇ ਲੜਕੇ ਖਿਡਾਰੀ ਸ਼ਾਮਿਲ ਹਨ। ਜਦਕਿ ਚੈਂਪੀਅਨਸ਼ਿਪ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁੱਖੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਕੀਤੀ ਜਾਵੇਗੀ।

ਇਸ ਮੌਕੇ ਜਨਰਲ ਸਕੱਤਰ ਯੋਧਵੀਰ ਸਿੰਘ, ਇੰਦਰਪ੍ਰੀਤ ਸਿੰਘ, ਰਿੱਕੀ, ਰਜਿੰਦਰ ਸਿੰਘ ਹੈਪੀ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਹਰਪਾਲ ਸਿੰਘ, ਭਾਈ ਰਾਮ ਸਿੰਘ, ਹਰਵਿੰਦਰ ਸਿੰਘ ਟਿੰਕੂ, ਹਰਜੋਤ ਸਿੰਘ ਤੇ ਹੋਰ ਵੀ ਆਗੂ ਹਾਜ਼ਿਰ ਸਨ।

Show More

Related Articles

Leave a Reply

Your email address will not be published.

Back to top button