ਚੰਡੀਗੜ੍ਹਪੰਜਾਬਰਾਜਨੀਤੀ
Trending

ਵਿਧਾਨ ਸਭਾ 2022 ਚੋਣਾਂ ਨੂੰ ਲੈ ਕੇ ਵੱਡੀ ਖਬਰ, 5 ਰਾਜਾਂ ‘ਚ ਚੋਣਾਂ ਲਈ ਤਰੀਕਾਂ ਦਾ ਐਲਾਨ !

Big news regarding Vidhan Sabha 2022 elections, dates announced for elections in 5 states !

ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਅਤੇ ਮਨੀਪੁਰ ‘ਚ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋ ਸਕਦੀਆਂ ਚੋਣਾਂ

ਚੰਡੀਗੜ੍ਹ 14 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਸਾਲ 2022 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਚੋਣ ਕਮਿਸ਼ਨ ਨੇ ਅੱਜ ਸੰਕੇਤ ਦਿੱਤੇ ਗਏ ਹਨ।

ਦੱਸਣਯੋਗ ਹੈ ਕਿ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿਧਾਨ ਸਭਾਵਾਂ ਦੀਆਂ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋ ਸਕਦੀਆਂ ਹਨ। ਜਿਸ ਦੇ ਲਈ ਚੋਣ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਪੰਜਾਬ ਤੋਂ ਆਪਣਾ ਰਵਾਇਤੀ ਦੌਰਾ ਸ਼ੁਰੂ ਕਰ ਰਿਹਾ ਹੈ। ਚੋਣਾਂ ਲਈ ਤਰੀਕਾਂ ਐਲਾਨ ਕਰਨ ਤੋਂ ਪਹਿਲਾਂ ਚੋਣ ਕਮਿਸ਼ਨ ਇਸ ਮਾਮਲੇ ‘ਤੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਇਸ ਦੇ ਲਈ ਫਰਵਰੀ ਵਿੱਚ ਵੋਟਿੰਗ ਸ਼ੁਰੂ ਹੋ ਸਕਦੀ ਹੈ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਸੂਤਰਾਂ ਦੁਵਾਰਾ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਤੋਂ ਬਾਅਦ ਚੋਣ ਕਮਿਸ਼ਨ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਗਲੇ ਹਫਤੇ ਗੋਆ ਅਤੇ ਫਿਰ ਉਤਰਾਖੰਡ ਦਾ ਦੌਰਾ ਕਰ ਸਕਦਾ ਹੈ। ਮੌਜੂਦਾ ਸਮੇਂ ਵਿੱਚ ਸੁਸ਼ੀਲ ਚੰਦਰਾ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ ਅਤੇ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਹਨ। ਹਾਲਾਂਕਿ ਕਮਿਸ਼ਨ ਕਦੋਂ ਉੱਤਰ ਪ੍ਰਦੇਸ਼ ਦਾ ਦੌਰਾ ਕਰੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ। ਵੈਸੇ ਮੰਨਿਆ ਜਾ ਰਿਹਾ ਹੈ ਕਿ ਉਤਰਾਖੰਡ ਦਾ ਦੌਰਾ ਕਰਨ ਤੋਂ ਬਾਅਦ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਯੂ.ਪੀ. ਜਾ ਸਕਦਾ ਹੈ।

Show More

Related Articles

Leave a Reply

Your email address will not be published.

Back to top button