ਚੰਡੀਗੜ੍ਹਪੰਜਾਬਰਾਜਨੀਤੀ
Trending

‘ਆਪ’ ਨੇ ਦਾਗ਼ੀਆਂ ਦੀ ਸ਼ਮੂਲੀਅਤ ‘ਤੇ ਕਾਂਗਰਸ ਨੂੰ ਘੇਰਿਆ, ਚੀਮਾ ਨੇ ਕਿਹਾ, ਪੰਜਾਬ ਦੀ ਗੱਲ ਛੱਡਣ ਸਿੱਧੂ

AAP surrounds Congress over tainted involvement, Cheema says Sidhu should leave Punjab.

ਚੰਡੀਗੜ੍ਹ 14 ਦਸੰਬਰ (ਦ ਪੰਜਾਬ ਟੁਡੇ ਬਿਊਰ) ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੀ ‘ਪੰਜਾਬ ਕਾਂਗਰਸ ਚੋਣ ਕਮੇਟੀ’ ਦਾ ਚੇਅਰਮੈਨ ਬਣਨ ’ਤੇ ਵਧਾਈ ਦਿੰਦਿਆਂ ਸਲਾਹ ਦਿੱਤੀ ਕਿ ਹੁਣ ਮਾਫ਼ੀਆ ਜਾਂ ਦਾਗ਼ੀ ਮੰਤਰੀਆਂ ਦੇ ਮੁੱਦੇ ’ਤੇ ਉਹ (ਸਿੱਧੂ) ਕਿਸੇ ਨੂੰ ਕੁੱਝ ਵੀ ਨਾ ਬੋਲਣ ਤਾਂ ਬਿਹਤਰ ਹੋਵੇਗਾ, ਕਿਉਂਕਿ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਂਗ ਉਨ੍ਹਾਂ ਦੇ ਵੀ ਸੱਜੇ- ਖੱਬੇ ਉਹੋ ਦਾਗ਼ੀ ਅਤੇ ਭ੍ਰਿਸ਼ਟਾਚਾਰੀ ਸਾਬਕਾ ਮੰਤਰੀ ਨਜ਼ਰ ਆਉਣਗੇ, ਜਿਨ੍ਹਾਂ ਨੂੰ ਚੰਨੀ ਮੰਤਰੀ ਮੰਡਲ ’ਚੋਂ ਛੇਕ ਕੇ ਕਾਂਗਰਸ ਸਰਕਾਰ ਪਾਕ-ਪਵਿੱਤਰ ਹੋਣ ਦਾ ਦਾਅਵਾ ਅਤੇ ਦਿਖਾਵਾ ਕਰਦੀ ਸੀ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗਾਂਧੀ ਪਰਿਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕਰਨਾ ਹੋਵੇਗਾ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਸ਼ਾਮ ਸੁੰਦਰ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਤਰੀ ਮੰਡਲ ’ਚੋਂ ਕਿਉਂ ਛੇਕਿਆ ਗਿਆ ਸੀ ? ਪੰਜਾਬ ਦੇ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਹੁਣ ਇਹ ਕੱਢੇ ਗਏ ਸਾਬਕਾ ਕਾਂਗਰਸੀ ਮੰਤਰੀ ਅਜਿਹੀ ਕਿਹੜੀ ਗੰਗਾ ਨਹਾ ਆਏ ਹਨ, ਜਿਸ ਕਰਕੇ ਇਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪ੍ਰਦੇਸ਼ ਚੋਣ ਕਮੇਟੀ ’ਚ ਸ਼ਾਮਲ ਕੀਤਾ ਗਿਆ ਹੈ।

ਸ. ਚੀਮਾ ਨੇ ਸਿੱਧੇ ਤੌਰ ’ਤੇ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਮੁਹਾਲੀ ਦੇ ਬਹੁ -ਚਰਚਿਤ ਅਤੇ ਬਹੁ- ਕਰੋੜੀ ਗਊਸ਼ਾਲਾ ਜ਼ਮੀਨ ਘੋਟਾਲੇ ਵਿੱਚੋਂ ਬਲਬੀਰ ਸਿੰਘ ਸਿੱਧੂ ਨੂੰ ਕਲੀਨ ਚਿੱਟ ਮਿਲ ਗਈ ਹੈ ? ਕੀ ਨਵਜੋਤ ਸਿੰਘ ਸਿੱਧੂ ਦੱਸਣਗੇ ਕਿ ਐਸ.ਸੀ. ਵਰਗ ਦੇ ਲੱਖਾਂ ਗ਼ਰੀਬ ਪਰ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਵਾਲੇ ਤੱਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ਬਹੁ-ਕਰੋੜੀ ਵਜ਼ੀਫ਼ਾ ਘੋਟਾਲੇ ’ਚੋਂ ਕਿਵੇਂ ਦੁੱਧ ਧੋਤੇ ਹੋ ਗਏ ? ਕੀ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਥਾਂ ਨਵਜੋਤ ਸਿੰਘ ਸਿੱਧੂ ਆਪਣੇ ਸੱਜੇ ਜਾਂ ਖੱਬੇ ਉਵੇਂ ਹੀ ਬਠਾਉਣਗੇ, ਜਿਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਮੰਡੀ ਮਾਫ਼ੀਆ ਅਤੇ ਲੈਂਡ ਮਾਫ਼ੀਆ ਦੇ ਪ੍ਰਤੀਕ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਨ ਆਸ਼ੂ, ਸੁੱਖ ਸਰਕਾਰੀਆ ਆਦਿ ਨੂੰ ਬਿਠਾਉਂਦੇ ਹਨ।

Show More

Related Articles

Leave a Reply

Your email address will not be published.

Back to top button