ਚੰਡੀਗੜ੍ਹਪੰਜਾਬ
Trending

ਐਕਸੀਡੈਂਟ ਬਲੈਕ ਸਪੌਟਸ ਨੂੰ ਤਰਜੀਹੀ ਤੌਰ ‘ਤੇ ਕੀਤਾ ਜਾਵੇ ਠੀਕ: ਰਾਜਾ ਵੜਿੰਗ

Accidental black spots should be treated as a priority: Raja Waring

ਟਰਾਂਸਪੋਰਟ ਮੰਤਰੀ ਵਲੋਂ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਹਦਾਇਤ ਜਾਰੀ

ਚੰਡੀਗੜ੍ਹ 14 ਦਸੰਬਰ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯਾਤਰੀਆਂ ਲਈ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਸਬੰਧੀ ਸੂਬੇ ਦੇ ਮਿਸ਼ਨ ਦੀ ਨਿਸ਼ਾਨਦੇਹੀ ਕਰਦਿਆਂ ਅੱਜ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਸਾਰੇ ਸ਼ਨਾਖਤ ਕੀਤੇ ਐਕਸੀਡੈਂਟ ਬਲੈਕ ਸਪੌਟਾਂ (ਜਿਥੇ ਜ਼ਿਆਦਾ ਹਾਦਸੇ ਵਾਪਰਦੇ ਹਨ) ਨੂੰ ਤਰਜੀਹੀ ਤੌਰ ‘ਤੇ ਠੀਕ ਕਰਨ ਦੀ ਹਦਾਇਤ ਕੀਤੀ।

ਅੱਜ ਪੰਜਾਬ ਭਵਨ ਵਿਖੇ ਦੁਪਹਿਰ ਸਮੇਂ ਹੋਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜਾ ਵੜਿੰਗ ਨੇ ਵਿੱਤ ਵਿਭਾਗ ਨੂੰ ਰਾਜ ਮਾਰਗਾਂ ਦੇ ਬਲੈਕ ਸਪਾਟਾਂ ਨੂੰ ਠੀਕ ਕਰਨ ਦੀ ਪ੍ਰਕਿਰਿਆ ਵਿੱਚ ਲੱਗੇ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੀ ਮੰਗ ‘ਤੇ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਮੀਟਿੰਗ ਖਤਮ ਹੋਣ ਤੋਂ ਬਾਅਦ ਮੀਡਿਆ ਨਾਲ ਗਲਬਾਤ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਹਾਈਵੇਅ, ਮਿਊਂਸੀਪਲ ਅਤੇ ਹੋਰ ਲਿੰਕ ਸੜਕਾਂ ‘ਤੇ ਪੈਂਦੇ 71 ਬਲੈਕ ਸਪੌਟਸ ਨੂੰ ਠੀਕ ਕਰਨ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ। ਜਦੋਂ ਕਿ ਬਾਕੀ ਬਚੇ 56 ਬਲੈਕ ਸਪੌਟਸ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਟਰੈਫਿਕ ਇਨਫੋਰਸਮੈਂਟ ਆਟੋਮੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਵਿੱਚ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸੜਕ ਸੁਰੱਖਿਆ ਪ੍ਰਣਾਲੀਆਂ ਨੂੰ ਸਥਾਪਤ ਕਰਨ ਵਿੱਚ ਸਹਾਇਤਾ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਵੱਲੋਂ ਟਰਾਂਜੈਕਸ਼ਨਲ ਸਲਾਹਕਾਰ ਅਤੇ ਇਕ ਹੋਰ ਸਲਾਹਕਾਰ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ।

Show More

Related Articles

Leave a Reply

Your email address will not be published.

Back to top button