
ਚੰਡੀਗੜ੍ਹ, 4 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਵਿਧਾਨ ਸਭ 2022 ਦੀਆਂ ਚੋਣਾਂ ਲਈ ਜਿੱਥੇ ਹਰ ਪਾਰਟੀ ਵਲੋਂ ਆਪਣੀਆਂ ਗਤਿਵਿਧਿਆਂ ਆਰੰਬ ਕਰਕੇ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਦੌਰਾਨ ਕੀਤੀ ਗ਼ਲਤੀ ਤੋਂ ਸਬਕ ਲੈਂਦੇ ਹੋਏ ਆਪ ਪਾਰਟੀ ਵਲੋਂ ਆਪਣੇ ਵਲੰਟਰੀਆਂ ਅਤੇ ਪੰਜਾਬ ਦੇ ਲੋਕ ਦੀ ਮੰਗ ਨੂੰ ਦੇਖਦੇ ਹੋਏ ਪਾਰਟੀ ਦੇ ਮੁਖ ਮੰਤਰੀ ਦੇ ਅਹੁਦੇਦਾਰ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਅੱਜ ਸੂਤਰਾਂ ਦੁਵਾਰਾ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਆਪ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੇ ਚਿਹਰੇ ‘ਤੇ ਲੜਨ ਦਾ ਮਨ ਬਣਾ ਲਿਆ ਹੈ।
ਮੁਖ ਮੰਤਰੀ ਦੇ ਉਮੀਦਵਾਰ ਦੇ ਐਲਾਨ ਲਈ ਆਪ ਪਾਰਟੀ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਕੋਰੋਨਾ ਸੰਕਰਮਿਤ ਹੋਣ ਕਾਰਨ ਇਹ ਐਲਾਨ ਕੁਝ ਦਿਨਾਂ ਬਾਅਦ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ‘ਆਪ’ ਦੇ ਸੰਸਦ ਮੈਂਬਰ ਭਗਵੰਤ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਪੀਏਸੀ ਵਿੱਚ ਸਹਿਮਤੀ ਬਣ ਗਈ ਹੈ।
ਜ਼ਿਕਰਯੋਗ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਆਪਣੇ ਸੀਐਮ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ। ਜਿਸ ਲਈ ਪੰਜਾਬ ਵਿਚ ਆਪ ਦੇ ਸਰਕਾਰ ਨਾ ਬਣਨ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਸੀ। ਭਗਵੰਤ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਭਗਵੰਤ ਮਾਨ ਵਲੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਮੌਜੂਦਾ ਕਾਂਗਰਸੀ ਲੀਡਰ ਮਨਪ੍ਰੀਤ ਸਿੰਘ ਬਾਦਲ ਵਲੋਂ ਬਣਾਈ ਗਈ “ਪੰਜਾਬ ਪੀਪਲਜ਼ ਪਾਰਟੀ” ਨਾਲ ਕੀਤੀ ਗਈ ਸੀ। ਜਦਕਿ ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।