ਚੰਡੀਗੜ੍ਹਪੰਜਾਬਰਾਜਨੀਤੀ
Trending

ਕਿਸਾਨ ਦਿੱਲੀ ‘ਚ ਸਾਲ ਭਰ ਬੈਠੇ ਰਹੇ, ਪ੍ਰਧਾਨ ਮੰਤਰੀ ਮੋਦੀ ਸਿਰਫ਼ 15 ਮਿੰਟਾਂ ‘ਚ ਹੋਏ ‘ਪ੍ਰੇਸ਼ਾਨ’: ਨਵਜੋਤ ਸਿੱਧੂ

Farmers sit in Delhi all year round, PM Modi 'disturbed' in just 15 minutes: Navjot Sidhu

ਚੰਡੀਗੜ੍ਹ, 6 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੱਲ ਫ਼ਿਰੋਜ਼ਪੁਰ ‘ਚ ਪੰਜਾਬ ਭਾਜਪਾ ਵਲੋਂ ਕੀਤੀ ਗਈ ਰੈਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਡੱਟੇ ਰਹੇ, ਪਰ ਪ੍ਰਧਾਨ ਮੰਤਰੀ ਮੋਦੀ ਨੂੰ ਸਿਰਫ਼ 15 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ ਤਾਂ ਉਹ ਪ੍ਰੇਸ਼ਾਨ ਹੋ ਗਏ। ਸ. ਸਿੱਧੂ ਨੇ ਪੁੱਛਿਆ ਕਿ ਇਹ ਦੋਹਰਾ ਮਾਪਦੰਡ ਕਿਉਂ ? ਅੱਜ ਦਾਣਾ ਮੰਡੀ ਬਰਨਾਲਾ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਦੋਸ਼ ਲਾਇਆ ਕਿ, “ਮੋਦੀ ਜੀ ਤੁਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਕੋਲੋਂ ਜੋ ਸੀ, ਉਹ ਵੀ ਖੋਹ ਲਿਆ।”

ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਪੰਜਾਬ ‘ਚ ਸੁਰੱਖਿਆ ‘ਚ ਕੁਤਾਹੀ ਕਾਰਨ ਪ੍ਰਧਾਨ ਮੰਤਰੀ ਮੋਦੀ 15 ਤੋਂ 20 ਮਿੰਟਾਂ ਲਈ ਫਿਰੋਜ਼ਪੁਰ ਫਲਾਈਓਵਰ ‘ਤੇ ਫਸ ਗਏ। ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਰਸਤੇ ‘ਤੇ ਸੜਕ ਜਾਮ ਕਰ ਦਿੱਤੀ ਸੀ। ਇਸ ਕਾਰਨ ਪ੍ਰਧਾਨ ਮੰਤਰੀ ਸ਼ਹੀਦੀ ਸਮਾਰਕ ‘ਤੇ ਹੋਏ ਸਮਾਗਮ ‘ਚ ਸ਼ਾਮਲ ਹੋਏ ਬਿਨਾਂ ਹੀ ਵਾਪਿਸ ਬਠਿੰਡਾ ਏਅਰਪੋਰਟ ਤੇ ਪਰਤ ਗਏ ਸਨ। ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

Show More

Related Articles

Leave a Reply

Your email address will not be published. Required fields are marked *

Back to top button