ਪੰਜਾਬਮਾਲਵਾਰਾਜਨੀਤੀ
Trending

ਕੇਵਲ ਢਿੱਲੋਂ ਦੀ ਅਗਵਾਈ ‘ਚ ਨਵਜੋਤ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂਰੈਲੀ ਦਾ ਰੂਪ

Only Navjot Sidhu's Barnala rally led by Dhillon turned into a grand rally.

ਕੇਜਰੀਵਾਲ ਰੂਪੀ ਕੋਰੋਨਾ ਨੂੰ ਬਰਨਾਲਾ ਦੇ ਲੋਕ ਐਤਕੀਂ ਭਜਾ ਦੇਣਗੇ: ਕੇਵਲ ਢਿੱਲੋਂ

ਬਰਨਾਲਾ, 6 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਹੀ ‘ਚ ਕੀਤੀ ਗਈ ਰੈਲੀ ਨੇ ਮਹਾਂਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਬਰਨਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚੋਂ 30 ਹਜ਼ਾਰ ਤੋਂ ਵੱਧ ਲੋਕ ਇਸ ਰੈਲੀ ਵਿੱਚ ਪੁੱਜੇ। ਸ. ਕੇਵਲ ਢਿੱਲੋਂ ਦੇ ਇੱਕ ਸੱਦੇ ਤੇ ਹਜ਼ਾਰਾਂ ਦੇ ਹੋਏ ਇਸ ਇਕੱਠ ਨੇ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਤੇ ਮੋਹਰ ਲਗਾ ਦਿੱਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਵਲੋਂ ਦਿੱਤੇ ਗਏ ਥਾਪੜੇ ਨੇ ਸ. ਢਿੱਲੋਂ ਦੀ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਵੀ ਕਲੀਅਰ ਕਰ ਦਿੱਤੀ ਹੈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜਪੁਰ ਦੀ ਫਲਾਪ ਹੋਈ ਰੈਲੀ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਸੁਨਣ 500 ਲੋਕ ਆਉਂਦੇ ਹਨ ਤਾਂ ਸਾਡੇ ਸ਼ੇਰ ਕੇਵਲ ਸਿੰਘ ਢਿੱਲੋਂ ਦੇ ਇੱਕ ਸੱਦੇ ਤੇ 30 ਹਜ਼ਾਰ ਲੋਕ ਆਏ ਹਨ। ਉਨ੍ਹਾਂ ਕਿਹਾ ਕੇ ਇੱਕ ਵਾਰ ਕੇਵਲ ਢਿੱਲੋਂ ਨੂੰ ਐਮਐਲਏ ਬਣਾ ਦਿਉ, ਕੈਬਨਿਟ ਦਾ ਵਜ਼ੀਰ ਬਨਾਉਣ ਦਾ ਕੰਮ ਸਾਡਾ ਹੋਵੇਗਾ। ਸ. ਸਿੱਧੂ ਨੇ ਕਿਹਾ ਕਿ ਜੇ ਕੇਵਲ ਢਿੱਲੋਂ ਨੂੰ ਤੁਸੀਂ ਜਿਤਾ ਦਿੱਤਾ ਤਾਂ ਨਵਜੋਤ ਸਿੱਧੂ ਬਰਨਾਲਾ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਇਸ ਰੈਲੀ ਵਾਲੀ ਜਗ੍ਹਾ ਤੇ ਮੁੜ ਧੰਨਵਾਦੀ ਰੈਲੀ ਕਰੇਗਾ। ਇਸ ਮੌਕੇ ਨਵਜੋਤ ਸਿੱਧੂ ਨੇ ਕੇਵਲ ਢਿੱਲੋਂ ਦੀ ਬਾਂਹ ਖੜੀ ਕਰਕੇ ਸ. ਢਿੱਲੋਂ ਦੀ ਜਿੱਤ ਲਈ ਵਿੱਚ ਰੈਲੀ ‘ਚ ਪਹੁੰਚੇ ਲੋਕਾਂ ਤੋਂ ਆਕਾਸ਼ ਗੂੰਜਾਊ ਨਾਅਰੇ ਵੀ ਲਗਵਾਏ।

ਇਸ ਦੌਰਾਨ ਪ੍ਰਧਾਨ ਨਵਜੋਤ ਸਿੱਧੂ ਨੇ ਬਾਦਲ ਪਰਿਵਾਰ, ਕੇਜਰੀਵਾਲ, ਕੈਪਟਨ ਅਤੇ ਬੀਜੇਪੀ ਤੇ ਜੰਮ ਕੇ ਨਿਸ਼ਾਨੇ ਸਾਧੇ। ਸਿੱਧੂ ਨੇ ਕਿਹਾ ਕਿ ਬੀਤੇ ਕੱਲ੍ਹ ਬੀਜੇਪੀ ਦੀ ਫਿ਼ਰੋਜਪੁਰ ਰੈਲੀ ਫ਼ੇਲ੍ਹ ਸਾਬਤ ਹੋਈ ਹੈ। ਬੀਜੇਪੀ ਦੀ ਰੈਲੀ ਵਿੱਚ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਸੀ, ਜਦਕਿ ਬੰਦਾ 500 ਵੀ ਨਹੀਂ ਪੁੱਜਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖਾਲੀ ਕੁਰਸੀਆਂ ਨੂੰ ਹੀ ਭਾਸ਼ਣ ਸੁਣਾਉਂਦੇ ਰਹੇ। ਪ੍ਰਧਾਨ ਮੰਤਰੀ ਹੁਣ 500 ਬੰਦਿਆਂ ਨੂੰ ਕਿਵੇਂ ਲੈਕਚਰ ਦਿੰਦਾ, ਇਸੇ ਕਾਰਨ ਰੈਲੀ ਰੱਦ ਕਰਨੀ ਪੈ ਗਈ।

ਸ. ਸਿੱਧੂ ਨੇ ਕਿਹਾ ਕਿ ਇੱਕ ਸਾਲ ਤੋਂ ਵੱਧ ਸਾਡੇ ਕਿਸਾਨ ਅਤੇ ਪੰਜਾਬ ਦੀ ਪੱਗ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਰਹੇ, ਪਰ ਕਿਸੇ ਨੂੰ ਕੋਈ ਦਿਖਾਈ ਨਾ ਦਿੱਤਾ। ਪਰ ਕੱਲ੍ਹ ਜਦੋਂ ਮੋਦੀ ਸਾਬ ਨੂੰ ਕੁੱਝ ਕੁ ਮਿੰਟ ਰੋਕਣਾ ਪੈ ਗਿਆ ਤਾਂ ਤਕਲੀਫ਼ ਹੋ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪੱਗ ਰੋਲਣ ਦੀ ਕੋਸਿ਼ਸ਼ ਕੀਤੀ, ਜਿਸ ਦੇ ਕਰਕੇ ਅੱਂਜ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ। ਸਰਕਾਰ ਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਬਲਕਿ ਕਿਸਾਨਾਂ ਨੇ ਸਰਕਾਰ ਦੇ ਗਲ ਵਿੱਚ ਗੂਠਾ ਦੇ ਕੇ ਕਾਨੂੰਨ ਰੱਦ ਕਰਵਾਏ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਇਸ ਦੇ ਸਮੱਰਥਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ ਕਰਨ ਵਿੱਚ ਲੱਗੇ ਹਨ। ਇਹਨਾਂ ਦਾ ਕੋਈ ਪੰਜਾਬ ਵਿੱਚ ਆਧਾਰ ਨਹੀਂ।

ਇਸ ਮੌਕੇ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹਨਾਂ ਨੇ 2006 ਵਿੱਚ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਬਰਨਾਲਾ ਨੂੰ ਜਿਲ੍ਹਾ ਬਣਾਇਆ। ਸ਼ਹਿਰ ਵਿੱਚ ਅੰਡਰਬ੍ਰਿਜ, ਓਵਰਬ੍ਰਿਜ, ਬਿਜਲੀ ਗਰਿੱਡ, ਸੜਕਾਂ ਬਣਾ ਕੇ ਬਰਨਾਲੇ ਦਾ ਪੱਛੜਾਪਣ ਦੂਰ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਦੀ ਵੱਡੀ ਸਮੱਸਿਆ ਸੀ। ਜਿਸ ਦੇ ਹੱਲ ਲਈ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਹੁੰਦਿਆਂ 20 ਕਰੋੜ ਦੀ ਮੰਗ ਕੀਤੀ, ਪਰ ਇਨ੍ਹਾਂ 100 ਕਰੋੜ ਦਿੱਤਾ। ਜਿਸ ਨਾਲ ਬਰਨਾਲਾ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾ ਕੇ ਸ਼ਹਿਰ ਦੀ ਗੰਦਗੀ ਦੂਰ ਕਰਕੇ ਸ਼ਹਿਰ ਨੂੰ ਸੁੰਦਰ ਬਣਾਇਆ। ਇਸਦੇ ਨਾਲ ਹੀ ਬਰਨਾਲਾ ਦੇ ਲੋਕਾਂ ਲਈ ਇੱਕ ਸੁਪਰਮਲਟੀਸਪੈਸਲਿਟੀ ਹਸਪਤਾਲ ਲਿਆਂਦਾ।

ਸ. ਢਿੱਲੋਂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਦੇ ਰੂਪ ਵਿੱਚ ਕੋਰੋਨਾ ਵੜਿਆ ਹੋਇਆ ਹੈ। ਇਸ ਕੋਰੋਨਾ ਨੇ ਬਰਨਾਲਾ ਦੇ ਲੋਕਾਂ ਨੂੰ ਤਿੰਨ ਵਾਰ ਆਪਣੀ ਲਪੇਟ ਵਿੱਚ ਲਿਆ ਹੈ। ਪਰ ਐਤਕੀਂ ਬਰਨਾਲਾ ਦੇ ਲੋਕ ਇਸ ਕੋਰੋਨਾ ਤੋਂ ਬਚਣ ਲਈ ਵੈਕਸੀਨ ਲਵਾ ਚੁੱਕੇ ਹਨ। ਇਸ ਵਾਰ ਇਸ ਕੋਰੋਨਾ ਨੂੰ ਭਜਾ ਕੇ ਹੀ ਦਮ ਲੈਣਗੇ। ਉਹਨਾਂ ਕਿਹਾ ਕਿ ਬਰਨਾਲਾ ਦੇ ਆਪ ਦੇ ਐਮਐਲਏ ਨੇ ਨਾ ਤਾਂ ਕਦੇ ਖੇਤੀ ਕੀਤੀ ਹੈ, ਨਾ ਨੌਕਰੀ ਕੀਤੀ, ਨਾ ਮਜ਼ਦੂਰੀ ਕੀਤੀ ਅਤੇ ਨਾ ਹੀ ਵਪਾਰ ਕੀਤਾ ਹੈ। ਜਿਸ ਕਰਕੇ ਇਸਨੂੰ ਕਿਸੇ ਦੀ ਮੁਸ਼ਕਿਲ ਦਾ ਕੁੱਝ ਵੀ ਪਤਾ ਨਹੀਂ ਅਤੇ ਇਸ ਕਰਕੇ ਇਹ ਕਿਸੇ ਦਾ ਕੁੱਝ ਨਹੀਂ ਸੰਵਾਰ ਸਕਦਾ। ਉਹਨਾਂ ਕਿਹਾ ਕਿ ਮੈਨੂੰ ਬਰਨਾਲੇ ਨਾਲ ਪਿਆਰ ਹੈ। ਜਿਸ ਕਰਕੇ ਆਪਣੇ ਹਲਕੇ ਦੇ ਲੋਕਾਂ ਦਾ ਹਾਰ ਹੋਣ ਦੇ ਬਾਵਜੂਦ ਸਾਥ ਨਹੀਂ ਛੱਡਿਆ।

ਇਸ ਮੌਕੇ ਸ. ਢਿੱਲੋਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਭਰੋਸਾ ਦਵਾਉਂਦੇ ਹੋਏ ਕਿਹਾ ਕਿ 2007 ਤੇ 2012 ਵਾਂਗ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਦੀਆਂ ਤਿੰਨੇ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ। ਕੇਵਲ ਸਿੰਘ ਢਿੱਲੋਂ ਨੇ ਰੈਲੀ ਵਿੱਚ ਪੁੱਜਣ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ, ਕੰਵਰਇੰਦਰ ਸਿੰਘ ਢਿੱਲੋਂ, ਸ੍ਰੀਮਤੀ ਮਨਜੀਤ ਕੌਰ ਢਿੱਲੋਂ, ਜਿਲ੍ਹਾ ਆਬਜਰਵਰ ਸੀਤਾ ਰਾਮ ਲਾਂਬਾ, ਚੇਅਰਮੈਨ ਮੱਖਣ ਸ਼ਰਮਾ, ਦਲਜੀਤ ਸਿੰਘ ਸਹੋਰਾ ਕਾਂਗਰਸ ਐਨਆਰਆਈ ਸੈਲ, ਚੇਅਰਮੈਨ ਜੀਵਨ ਬਾਂਸਲ, ਚੇਅਰਮੈਨ ਅਸ਼ੋਕ ਕੁਮਾਰ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਜਿਲ੍ਹਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਲੱਕੀ ਪੱਖੋ, ਕਾਰਜਕਾਰੀ ਜਿਲ੍ਹਾ ਪ੍ਰਧਾਨ ਰਾਜੀਵ ਗੁਪਤਾ ਲੂਬੀ, ਜੱਗਾ ਸਿੰਘ ਮਾਨ, ਜਗਤਾਰ ਸਿੰਘ ਧਨੌਲਾ, ਬੀਬੀ ਸੁਰਿੰਦਰ ਕੌਰ ਬਾਲੀਆ, ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਰਦੀਪ ਸਿੰਘ ਸੋਢੀ, ਰਜਨੀਸ ਬਾਂਸਲ, ਨਰਿੰਦਰ ਸ਼ਰਮਾ, ਚੇਅਰਮੈਨ ਸਰਬਜੀਤ ਕੌਰ ਖੁੱਡੀ, ਜਿਲ੍ਹਾ ਪ੍ਰੀਸ਼ਦ ਮੈਂਬਰ ਲੱਕੀ ਸਟਾਰ, ਭੁਪਿੰਦਰ ਝਲੂਰ, ਕੁਲਦੀਪ ਧਾਲੀਵਾਲ, ਦੀਪ ਸੰਘੇੜਾ, ਵਰੁਣ ਗੋਇਲ, ਹਰਦੀਪ ਜਾਗਲ, ਗੁਰਰਿੰਦਰ ਸਿੰਘ ਪੱਪੀ, ਅਜੇ ਕੁਮਾਰ ਭਦੌੜ, ਮੁਨੀਸ਼ ਭਦੌੜ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button