
ਅਕਾਲੀ ਦਲ ਸਿਧਾਂਤਕ ਤੌਰ ‘ਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਸਖ਼ਤ ਖਿਲਾਫ: ਸੁਖਬੀਰ ਬਾਦਲ
ਖਡੂਰ ਸਾਹਿਬ/ਤਰਨਤਾਰਨ (ਹਰਜਿੰਦਰ ਸਿੰਘ/ਦ ਪੰਜਾਬ ਟੁਡੇ ਬਿਊਰੋ) ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਦੇ ਖਿਲਾਫ ਹੈ ਅਤੇ ਪੰਜਾਬ ਦੀ ਜਨਤਾ ਹੀ ਭ੍ਰਿਸ਼ਟ ਤੇ ਅਯੋਗ ਕਾਂਗਰਸ ਸਰਕਾਰ ਨਾਲ ਲੋਕਤੰਤਰੀ ਰਵਾਇਤਾਂ ਅਨੁਸਾਰ ਇਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਬਾਹਰ ਦਾ ਰਸਤਾ ਦਿਖਾ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਮਗਰੋਂ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਸੰਬੰਧੀ ਕੀਤੇ ਗਏ ਸਵਾਲਾਂ ਦੇ ਜਵਾਬ ਵਿੱਚ ਕੀਤਾ।
ਦੱਸਣਯੋਗ ਹੈ ਕਿ ਸੁਖਬੀਰ ਬਾਦਲ ਵਲੋਂ ਅੱਜ ਖਡੂਰ ਸਾਹਿਬ ਹਲਕੇ ‘ਚ ਆਪਣੀ ਫੇਰੀ ਦੌਰਾਨ ਦੇ ਸੀਨੀਅਰ ਆਗੂਆਂ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਗੁਰਬਚਨ ਸਿੰਘ ਕਰਮੂਵਾਲਾ ਦੇ ਘਰ ਵੀ ਗਏ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਵੀ ਹਾਜ਼ਿਰ ਸਨ। ਇਸ ਮੌਕੇ ਪਾਰਟੀ ਪ੍ਰਧਾਨ ਨੇ ਸ੍ਰੀ ਪੱਖੋਕੇ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਵੱਲੋਂ ਹਲਕੇ ਤੋਂ ਸ. ਰਣਜੀਤ ਸਿੰਘ ਬ੍ਰਹਮਪੁਰਾ ਦੀ ਡਟਵੀਂ ਹਮਾਇਤ ਕਰਨ ਦਾ ਸਵਾਗਤ ਵੀ ਕੀਤਾ।
ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੰਘ ਵਾਦ ਦਾ ਡਟਵਾਂ ਹਮਾਇਤੀ ਹੈ ਤੇ ਉਹ ਰਾਸ਼ਟਰਪਤੀ ਰਾਜ ਲਾਗੂ ਕਰਨ ਵਰਗੇ ਕੇਂਦਰੀ ਕਦਮਾਂ ਦਾ ਵਿਰੋਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਕਿ ਇਹ ਗੱਲ ਪੰਜਾਬੀਆਂ ‘ਤੇ ਛੱਡ ਦੇਣੀ ਚਾਹੀਦੀ ਹੈ ਕਿ ਉਹ ਇਸ ਭ੍ਰਿਸ਼ਟ, ਲਾਰੇ ਲਗਾਉ ਤੇ ਘੁਟਾਲਿਆਂ ਨਾਲ ਭਰੀ ਸਰਕਾਰ ਨਾਲ ਕਿਵੇਂ ਨਜਿੱਠਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਸਿਰਫ ਹਰ ਮੁਹਾਜ਼ ‘ਤੇ ਅਸਫਲ ਹੋਈ ਹੈ, ਬਲਕਿ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਲਾਗੂ ਕਰਨ ਵਿਚ ਵੀ ਨਾਕਾਮ ਸਾਬਤ ਹੋਈ ਹੈ।
ਸ. ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਕੱਲ੍ਹ ਸੂਬੇ ਦੇ ਦੌਰੇ ਵੇਲੇ ਸੁਰੱਖਿਆ ‘ਚ ਵੱਡੀ ਕੁਤਾਹੀ ਹੋਈ ਹੈ ਤੇ ਇਸ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਹਾਲੇ ਤੱਕ ਸੁਰੱਖਿਆ ਕੁਤਾਹੀਆਂ ਦੀ ਸ਼ਨਾਖ਼ਤ ਨਹੀਂ ਕੀਤੀ ਗਈ ਤੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਸ. ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਸਿਰ ਸੀ। ਜਿਸ ਕਰਕੇ ਇਹ ਮਾਮਲਾ ਰਾਜਨੀਤੀ ਤੋਂ ਉਪਰ ਹੈ ਤੇ ਇਸ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।
ਪਾਰਟੀ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ. ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਦਿਨ ਗਿਣਤੀ ਦੇ ਰਹਿ ਗਏ ਹਨ ਅਤੇ ਸਾਨੂੰ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਰਾਸ਼ਟਰਪਤੀ ਰਾਜ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਤਾਂ ਪਹਿਲਾਂ ਹੀ ਵੋਟਾਂ ਪਾ ਕੇ ਉਨ੍ਹਾਂ ਨੂੰ ‘ਤੇ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਉਤਾਵਲੇ ਹਨ ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਕੇ ਜੰਗਲ ਰਾਜ ਕਾਇਮ ਕੀਤਾ ਗਿਆ।
ਸ. ਬਾਦਲ ਨੇ ਕਿਹਾ ਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦਾ ਇਕ ਰਿਕਾਰਡ ਹੈ ਤੇ ਅਸੀਂ ਮਜ਼ਬੂਤ ਤੇ ਸਥਿਰ ਸਰਕਾਰ ਦਿਆਂਗੇ ਜੋ ਸੂਬੇ ਵਿਚ ਸ਼ਾਂਤੀ, ਵਿਕਾਸ ਤੇ ਫਿਰਕੂ ਸਦਭਾਵਨਾ ਯਕੀਨੀ ਬਣਾਏਗੀ।
Hello! Do you use Twitter? I’d like to follow you if that would be
ok. I’m definitely enjoying your blog and look forward to new posts.
Also visit my website :: http://meshki-nn.ru/
@ThePunjabToday