ਸੋਨੂੰ ਸੂਦ ਦੀ ਭੈਣ ਮਾਲਵਿਕਾ ਨੇ ਮੁੱਖਮੰਤਰੀ ਚੰਨੀ ਦੀ ਹਾਜ਼ਰੀ ‘ਚ ਕਾਂਗਰਸ ‘ਚ ਕੀਤੀ ਸ਼ਮੂਲੀਅਤ
Sonu Sood's sister Malvika joins Congress in presence of CM Channi

ਚੰਡੀਗੜ੍ਹ, 10 ਜਨਵਰੀ (ਦ ਪੰਜਾਬ ਟੁਡੇ ਬਿਊਰੋ) ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਅੱਜ ਸੋਮਵਾਰ ਰਸਮੀ ਤੌਰ ‘ਤੇ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਅਦਾਕਾਰ ਸੋਨੂੰ ਸੂਦ ਵੀ ਹਾਜ਼ਿਰ ਸਨ। ਇਸ ਦੇ ਨਾਲ ਹੀ ਸਿਆਸੀ ਚਰਚਾ ਛਿੜ ਗਈ ਹੈ ਕਿ ਕਾਂਗਰਸ ਪਾਰਟੀ ਮਾਲਵਿਕਾ ਸੂਦ ਨੂੰ ਮੋਗਾ ਤੋਂ ਚੋਣਾਂ ਵਿੱਚ ਉਤਾਰ ਸਕਦੀ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਪਾਰਟੀ ਦਾ ਪ੍ਰਚਾਰ ਕਰਦੀ ਵਿਖਾਈ ਦੇ ਰਹੀ ਸੀ। ਮਾਲਵਿਕਾ ਸੂਦ ਕਾਫੀ ਸਮੇਂ ਤੋਂ ਰਾਜਨੀਤੀ ਵਿੱਚ ਵੀ ਸਰਗਰਮ ਚੱਲ ਰਹੀ ਸੀ, ਜਿਸ ਕਰਕੇ ਉਨ੍ਹਾਂ ਦਾ ਕਦੇ ਕਾਂਗਰਸ ਅਤੇ ਕਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਚਰਚਾ ਹੁੰਦੀ ਰਹਿੰਦੀ ਸੀ। ਅਖੀਰ ਅੱਜ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਕੇ ਬਾਕੀ ਸਾਰੀਆਂ ਲਗਾਇਆ ਜਾ ਰਹੀ ਕਿਆਸ ਅਰਾਈਆਂ ਤੇ ਲਗਾਮ ਲਗਾ ਦਿਤੀ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ੁਦ ਮਾਲਵਿਕਾ ਸੂਦ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਨ ਲਈ ਖੁਦ ਉਨ੍ਹਾਂ ਦੇ ਘਰ ਪੁੱਜੇ ਸਨ।