
ਮੋਗਾ, 15 ਜਨਵਰੀ (ਅਰਸ਼ਦੀਪ ਸਿੰਘ) ਕਾਂਗਰਸ ਪਾਰਟੀ ਵਲੋ ਮੋਗਾ ਤੋਂ ਮਾਲਵਿਕਾ ਸੂਦ ਸੱਚਰ ਨੂੰ ਉਮੀਦਵਾਰ ਐਲਾਨ ਕੀਤੇ ਜਾਣ ਤੋਂ ਬਾਅਦ ਮੌਜੂਦਾ ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਵਿਧਾਇਕ ਹਰਜੋਤ ਕਮਲ ਨੇ ਟਿਕਟ ਕੱਟਣ ਦੇ ਕੁਝ ਹੀ ਸਮੇਂ ਬਾਅਦ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਕਮਲ’ ਨੂੰ ਆਪਣੇ ਹੱਥਾਂ ਵਿੱਚ ਪਕੜ ਲਿਆ।
ਦੱਸਣਯੋਗ ਹੈ ਕਿ ਹਰਜੋਤ ਕਮਲ ਮੋਗਾ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਹਨ। ਇਸ ਵਾਰ ਉਨ੍ਹਾਂ ਦੀ ਜਗ੍ਹਾ ਕਾਂਗਰਸ ਵਲੋਂ ਮਾਲਵਿਕਾ ਸੂਦ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਸ ਦਾ ਕਿ ਵਿਧਾਇਕ ਹਰਜੋਤ ਕਮਲ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਮੀਟਿੰਗ ਕੀਤੀ ਗਈ ਸੀ।